ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਅਹੁਦੇ ਲਈ ਆਪਣਾ ਨਾਂ ਵਾਪਸ ਲਿਆ
ਨਿਊਜ਼ ਪੰਜਾਬ
ਲੁਧਿਆਣਾ , 13 ਅਕਤੂਬਰ – ਡੀਐੱਮਸੀ ਲੁਧਿਆਣਾ ਦੇ ਵਾਈਸ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਦੇ ਅਹੁਦੇ ਲਈ ਆਪਣਾ ਨਾਂ ਵਾਪਸ ਲੈ ਲਿਆ ਹੈ।
ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਨਿਯੁਕਤ ਕਰਨ ਦਾ ਐਲਾਨ ਆਪਣੇ ਟਵੀਟ ਅਕਾਊਂਟ ਤੇ ਕੀਤਾ ਸੀ ਪ੍ਰੰਤੂ ਜਦੋ ਇਸ ਦੀ ਮਨਜ਼ੂਰੀ ਲਈ ਫਾਈਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਭੇਜੀ ਗਈ ਤਾਂ ਉਹਨਾਂ ਤਿੰਨ ਨਾਵਾਂ ਦਾ ਪੈਨਲ ਭੇਜਣ ਦੀ ਥਾਂ ਇੱਕ ਨਾਮ ਭੇਜਣ ਤੇ ਫਾਈਲ ਸਰਕਾਰ ਨੂੰ ਵਾਪਸ ਭੇਜ ਦਿੱਤੀ ਅਤੇ ਇਸ ਨਿਯੁਕਤੀ ਨੂੰ ਨਿਯਮਾਂ ਦੇ ਖ਼ਿਲਾਫ਼ ਦੱਸਿਆ ਸੀ।
ਇਸੇ ਦੌਰਾਨ ਰਾਜਪਾਲ ਨੇ ਸਰਕਾਰ ਨੂੰ ਕਿਹਾ ਹੈ ਕਿ ਤਿੰਨ ਉਮੀਦਵਾਰਾਂ ਦੇ ਨਾਂ ਭੇਜੇ ਜਾਣ ਜਿਨ੍ਹਾਂ ਵਿੱਚ ਉਪ ਕੁਲਪਤੀ ਦੀ ਚੋਣ ਕੀਤੀ ਜਾ ਸਕੇ। ਡਾ. ਵਾਂਡਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਪ ਕੁਲਪਤੀ ਦੀ ਚੋਣ ਲਈ ਰਾਜਪਾਲ ਨੂੰ ਭੇਜੀ ਜਾਣ ਵਾਲੀ ਤਿੰਨ ਨਾਵਾਂ ਦੀ ਸੂਚੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਾ ਕੀਤਾ ਜਾਵੇ।