ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਜੰਗੀ ਪੱਧਰ ‘ਤੇ ਹਲਕਾ ਉੱਤਰੀ ਦਾ ਕਰਵਾਇਆ ਜਾ ਰਿਹਾ ਵਿਕਾਸ
ਨਿਊਜ਼ ਪੰਜਾਬ
ਲੁਧਿਆਣਾ, 14 ਅਕਤੂਬਰ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 01 ਅਧੀਨ ਭੌਰਾ ਕਲੋਨੀ ਵਿਖੇ ਮੁੱਖ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਜਿਸ ‘ਤੇ ਕਰੀਬ 37 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਜੇ ਦਾਨਵ, ਅਮਨ ਬੱਗਾ ਖੁਰਾਨਾ, ਕੁਲਦੀਪ ਮੱਕੜ, ਲੱਕੀ ਚਾਵਲਾ, ਐਸ.ਐਸ. ਗਿੱਲ, ਵਰਿੰਦਰ ਕੌਫੀ, ਨਿਤਨ ਤਾਂਗੜੀ, ਦੀਪਕ ਸਿੰਘ, ਦਯਾਨੰਦ ਮਹਿਤਾ, ਪੂਰਨ ਕੈਂਥ, ਨਯੀਅਰ ਜੀ, ਕਾਕਾ ਜੀ ਸਮੇਤ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਚੌਧਰੀ ਬੱਗਾ ਨੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਲਾਕਾ ਨਿਵਾਸੀ ਵੱਲੋਂ ਵੀ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕੀਤਾ, ਜਿਨ੍ਹਾਂ ਇਲਾਕਾ ਨਿਵਾਸੀਆਂ ਦੀ ਨੇੜੇ ਹੋ ਕੇ ਸਾਰ ਲਈ ਹੈ।