ਅਕਾਲ ਤਖਤ ਵਲੋਂ ਵਿਸਾਖੀ ਬਾਰੇ ਸਿੱਖ ਪੰਥ ਨੂੰ ਆਦੇਸ਼ —- ਪੜ੍ਹੋ ਵੇਰਵਾ
ਅਮ੍ਰਿਤਸਰ , 3 ਅਪ੍ਰੈਲ ( ਨਿਊਜ਼ ਪੰਜਾਬ ) ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿਚਲੀ ਸਥਿਤੀ ਨੂੰ ਵਿਚਾਰਦਿਆਂ ਅਕਾਲ ਤਖਤ ਸਾਹਿਬ ਵਲੋਂ ਸਿੱਖਾਂ ਨੂੰ ਖਾਲਸਾ ਸਾਜਣਾ ਦਿਵਸ ਵਿਸਾਖੀ ਨੂੰ ਵੱਡੇ ਪੱਧਰ ਤੇ ਮਨਾਉਣ ਤੋਂ ਰੋਕ ਦਿੱਤਾ ਗਿਆ ਹੈ | ਅੱਜ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਕੀ ਤਖਤਾਂ ਦੇ ਜਥੇਦਾਰਾਂ ਨਾਲ ਵੀਡਿਓ ਕਾਨਫਰੰਸ ਰਹੀ ਵਿਚਾਰ ਕਰਨ ਤੋਂ ਬਾਅਦ ਇਹ ਫੈਂਸਲਾ ਲਿਆ ਹੈ | ਸਿੱਖ ਸੰਗਤਾਂ ਨੂੰ ਕਿਹਾ ਗਿਆ ਕਿ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਇਸ ਦਿਹਾੜੇ ਤੇ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਨ ਵਿਚ ਗੁਰੂ ਗਰੰਥ ਸਾਹਿਬ ਦੀ ਰੱਬੀ ਬਾਣੀ ਦੇ ਅਖੰਡ ਪਾਠ ਜਾਂ ਸਹਿਜ ਪਾਠ ਅਰੰਭ ਕਰਕੇ ਸਮਾਪਤੀ ’ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ। ਸਿੱਖ ਸੰਗਤਾਂ ਯਤਨ ਕਰਨ ਕਿ ਇਸ ਦਿਨ ਘਰਾਂ ਵਿੱਚ ਬੈਠ ਕੇ ਗੁਰਬਾਣੀ ਦੇ ਪਾਠ ਕਰਨ ਅਤੇ ਘਰਾਂ ਵਿੱਚ ਹੀ ਟੀ ਵੀ ਜਾਂ ਆਨ ਲਾਈਨ ਰਾਹੀਂ ਇਤਿਹਾਸਕ ਸਥਾਨਾਂ ਤੋਂ ਕਥਾ ਅਤੇ ਕੀਰਤਨ ਸਰਵਨ ਕਰਨ। ਜਥੇਦਾਰ ਨੇ ਅਗਲੇ ਆਦੇਸ਼ ਤੱਕ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕਰਨ ਬਾਰੇ ਵੀ ਕਿਹਾ ਹੈ | ਫੈਂਸਲੇ ਬਾਰੇ ਪੂਰੇ ਵੇਰਵਿਆਂ ਦੀ ਉਡੀਕ ਕੀਤੀ ਜਾਂ ਰਹੀਂ ਹੈ |