ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ – 137 ਸਾਲਾਂ ਦੇ ਇਤਿਹਾਸ ਵਿੱਚ ਛੇਵੀਂ ਚੋਣ – ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਣੇ ਸ਼ੁਰੂ
ਨਿਊਜ਼ ਪੰਜਾਬ
ਨਵੀ ਦਿੱਲੀ , 19 ਅਕਤੂਬਰ – ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਕਰੀਬ 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲਾ ਦਾ ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਜਾਵੇਗਾ। ਅੱਜ ਸਵੇਰੇ 10 ਵਜੇ ਤੋਂ ਬਾਅਦ ਪਾਰਟੀ ਹੈੱਡਕੁਆਰਟਰ ‘ਚ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਮੁਕਾਬਲਾ ਮਲਿਕਾਰੁਜਨ ਖੜਗੇ ਤੇ ਸ਼ਸ਼ੀ ਥਰੂਰ ਵਿਚਾਲੇ ਹੈ। ਕਾਂਗਰਸ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਪਾਰਟੀ ਹੈੱਡਕੁਆਰਟਰ ਵਿੱਚ ਮੌਜੂਦ ਹਨ।
, not to divide it. Let’s move on.
ends an unnecessary controversy. This election was meant to strengthe
ਕਾਂਗਰਸ ਨੂੰ 24 ਸਾਲਾਂ ਬਾਅਦ ਅੱਜ ਆਪਣਾ ਪਹਿਲਾ ਗੈਰ-ਗਾਂਧੀ ਪ੍ਰਧਾਨ ਮਿਲਣਾ ਤੈਅ ਹੈ। ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਕਾਰ ਚੋਣ ਲਈ ਸੋਮਵਾਰ ਨੂੰ 9,500 ਤੋਂ ਵੱਧ ਵੋਟਾਂ ਪਈਆਂ। ਵੋਟਾਂ ਦੀ ਗਿਣਤੀ ਜਾਰੀ ਹੈ। ਸ਼ਾਮ ਤੱਕ ਨਤੀਜੇ ਆਉਣ ਦੀ ਉਮੀਦ ਹੈ।
137 ਸਾਲਾਂ ਦੇ ਇਤਿਹਾਸ ਵਿੱਚ ਛੇਵੀਂ ਵਾਰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਹੋਈ
ਕਾਂਗਰਸ ਪਾਰਟੀ ਦੇ 137 ਸਾਲਾਂ ਦੇ ਇਤਿਹਾਸ ਵਿੱਚ ਛੇਵੀਂ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਈਆਂ ਹਨ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਨੁਸਾਰ ਪ੍ਰਧਾਨ ਦੇ ਅਹੁਦੇ ਲਈ 1939, 1950, 1977, 1997 ਅਤੇ 2000 ਵਿੱਚ ਚੋਣਾਂ ਹੋ ਚੁੱਕੀਆਂ ਹਨ।
ਸ਼ਸ਼ੀ ਥਰੂਰ ਦੇ ਪੋਲਿੰਗ ਏਜੰਟ ਨੇ ਚੋਣ ਧਾਂਦਲੀ ਦੇ ਦੋਸ਼ ਲਾਏ ਹਨ
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਵੋਟਾਂ ਦੀ ਗਿਣਤੀ ਦੌਰਾਨ ਸ਼ਸ਼ੀ ਥਰੂਰ ਦੇ ਪੋਲਿੰਗ ਏਜੰਟ ਸਲਮਾਨ ਸੋਜ਼ ਨੇ ਗੰਭੀਰ ਦੋਸ਼ ਲਾਏ ਹਨ। ਸੂਤਰਾਂ ਮੁਤਾਬਕ ਸਲਮਾਨ ਸੋਜ਼ ਨੇ ਤਿੰਨ ਰਾਜਾਂ ਪੰਜਾਬ, ਯੂਪੀ, ਤੇਲੰਗਾਨਾ ਦੀਆਂ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਾਏ ਹਨ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਸੋਜ਼ ਨੇ ਕਾਂਗਰਸ ਦੀ ਕੇਂਦਰੀ ਚੋਣ ਅਥਾਰਟੀ ਦੇ ਪ੍ਰਧਾਨ ਮਧੂਸੂਦਨ ਮਿਸਤਰੀ ਨੂੰ ਪੱਤਰ ਲਿਖ ਕੇ ਚੋਣ ਪ੍ਰਕਿਰਿਆ ‘ਤੇ ਇਤਰਾਜ਼ ਜਤਾਇਆ ਹੈ।