ਪੰਜਾਬ ’ਚ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਦਾ ਐਲਾਨ – ਮੁੱਖ ਮੰਤਰੀ ਨੇ ਕਿਹਾ ਪਹਿਲੀ ਅਕਤੂਬਰ ਤੋਂ 6 ਫ਼ੀਸਦੀ ਡੀਏ ਦਿਆਂਗੇ
ਨਿਊਜ਼ ਪੰਜਾਬ
ਪੰਜਾਬ ’ਚ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਤੇ ਪਹਿਲੀ ਅਕਤੂਬਰ ਤੋਂ 6 ਫ਼ੀਸਦੀ ਡੀਏ ਦੇਣ ਦਾ ਐਲਾਨ,
ਅੱਜ ਕੈਬਨਿਟ ਮੀਟਿੰਗ ‘ਚ ਕਈ ਫੈਸਲੇ ਲਏ..ਜਿਹਨਾਂ ‘ਚ ਅਹਿਮ ਫੈਸਲੇ ਨੇ: 1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ.. 2. ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ.. 3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਵਿਭਾਗਾਂ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਵਿਭਾਗਾਂ ਦੀ ਕਾਰਗੁਜਾਰੀ ਦੀ ਵੀ ਸਮੀਖਿਆ ਕੀਤੀ.. ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚੇ, ਅਫ਼ਸਰਾਂ ਨੂੰ ਗਰਾਊਂਡ ‘ਤੇ ਜਾਕੇ ਇਹ ਯਕੀਨੀ ਬਣਾਉਣ ਲਈ ਕਿਹਾ ਤੇ ਚੱਲ ਰਹੇ ਕੰਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ..
ਅੱਜ ਦੀ ਕੈਬਨਿਟ ਮੀਟਿੰਗ 'ਚ ਮੁਲਾਜ਼ਮਾਂ ਪੱਖੀ ਫੈਸਲੇ ਲਏ ਨੇ…ਦੀਵਾਲੀ ਮੌਕੇ ਇੱਕ ਤੋਹਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇਣ ਲਈ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ…
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ DA ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ… ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ…
ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ pic.twitter.com/yv00hlP2pT— Bhagwant Mann (@BhagwantMann) October 21, 2022