ਪੰਜਾਬ ਸਰਕਾਰ ਨੇ ਮਹਿੰਗਾਈ ਭੱਤਾ ਦੇਣ ਬਾਰੇ ਪੱਤਰ ਜਾਰੀ ਕੀਤਾ – ਮੌਜੂਦਾ ਦਰ 28% ਤੋਂ ਵਧਾ ਕੇ 34 ਫ਼ੀਸਦੀ ਦੀ ਦਰ ਨਾਲ ਹੋਵੇਗੀ ਅਦਾਇਗੀ – ਪੜ੍ਹੋ ਕੀ ਲਿਖਿਆ ਪੱਤਰ ਵਿੱਚ
ਨਿਊਜ਼ ਪੰਜਾਬ
ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ ਨੂੰ 6% ਦੀ ਵਾਧੂ ਦਰ ਨਾਲ ਮਹਿੰਗਾਈ ਭੱਤਾ ਜਾਰੀਕਰਨ ਬਾਰੇ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਅਕਤੂਬਰ ਤੋਂ 6 ਫ਼ੀਸਦੀ ਡੀਏ ਦੇਣ ਬਾਰੇ ਟਵੀਟ ਕਰਕੇ ਜਾਣਕਾਰੀ ਦਿਤੀ ਸੀ , ਪੱਤਰ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ ਨੂੰ 6% ਦੀ ਦਰ ਨਾਲ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇਗਾ ਜਿਸ ਨਾਲ ਮੌਜੂਦਾ ਦਰ ਨੂੰ 28% ਤੋਂ ਵਧਾ ਕੇ 34% ਕਰ ਦਿੱਤਾ ਗਿਆ ਹੈ ਜੋ ਅਕਤੂਬਰ 2022 ਦੀ ਤਨਖਾਹ ਦੇ ਨਾਲ ਭੁਗਤਾਨ ਯੋਗ ਹੋਵੇਗਾ ।
.
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਬਹਾਲ ਕਰਨ ਦੀ ਲਟਕਦੀ ਮੰਗ ਪੂਰੀ ਕਰ ਦਿੱਤੀ ਹੈ। ਸੂਬੇ ਦੀ ‘ਆਪ’ ਸਰਕਾਰ ਨੇ ਦੀਵਾਲੀ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਇਹ ਤੋਹਫ਼ਾ ਦਿੱਤਾ ਹੈ ਅਤੇ ਕੈਬਨਿਟ ਮੀਟਿੰਗ ‘ਚ ਓ.ਪੀ.ਐਸ ਦੀ ਬਹਾਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਜਾਂ ਨਵੀਂ ਪੈਨਸ਼ਨ ਸਕੀਮ ਅਪਣਾਉਣ ਦਾ ਵਿਕਲਪ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਾਲ 2004 ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਪਰ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰ ਰਹੇ ਹਨ।