ਬੰਦੀ ਛੋੜ ਦਿਵਸ ਕੀ ਹੁੰਦਾ? – ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 24 ਅਕਤੂਬਰ 2022

ਨਿਊਜ਼ ਪੰਜਾਬ

ਬੰਦੀ ਛੋੜ ਦਿਵਸ ਕੀ ਹੁੰਦਾ? – ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ

AMRIT VELE DA HUKAMNNAMA,
SRI DARBAR SAHIB,AMRITSAR,
ANG-(833-834), 24-10-2022
*ਬਿਲਾਵਲੁ ਮਹਲਾ ੪ ॥*
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
*बिलावलु महला ४ ॥*
हरि हरि नामु सीतल जलु धिआवहु हरि चंदन वासु सुगंध गंधईआ ॥ मिलि सतसंगति परम पदु पाइआ मै हिरड पलास संगि हरि बुहीआ ॥१॥ जपि जगंनाथ जगदीस गुसईआ ॥ सरणि परे सेई जन उबरे जिउ प्रहिलाद उधारि समईआ ॥१॥ रहाउ ॥ भार अठारह महि चंदनु ऊतम चंदन निकटि सभ चंदनु हुईआ ॥ साकत कूड़े ऊभ सुक हूए मनि अभिमानु विछुड़ि दूरि गईआ ॥२॥ हरि गति मिति करता आपे जाणै सभ बिधि हरि हरि आपि बनईआ ॥ जिसु सतिगुरु भेटे सु कंचनु होवै जो धुरि लिखिआ सु मिटै न मिटईआ ॥३॥ रतन पदारथ गुरमति पावै सागर भगति भंडार खुल्ह्हईआ ॥ गुर चरणी इक सरधा उपजी मै हरि गुण कहते त्रिपति न भईआ ॥४॥ परम बैरागु नित नित हरि धिआए मै हरि गुण कहते भावनी कहीआ ॥ बार बार खिनु खिनु पलु कहीऐ हरि पारु न पावै परै परईआ ॥५॥ सासत बेद पुराण पुकारहि धरमु करहु खटु करम द्रिड़ईआ ॥ मनमुख पाखंडि भरमि विगूते लोभ लहरि नाव भारि बुडईआ ॥६॥ नामु जपहु नामे गति पावहु सिम्रिति सासत्र नामु द्रिड़ईआ ॥ हउमै जाइ त निरमलु होवै गुरमुखि परचै परम पदु पईआ ॥७॥ इहु जगु वरनु रूपु सभु तेरा जितु लावहि से करम कमईआ ॥ नानक जंत वजाए वाजहि जितु भावै तितु राहि चलईआ ॥८॥२॥५॥

Bilaaval, Fourth Mehl: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. ||1|| Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. ||1||Pause|| Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. ||2|| Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. ||3|| The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. ||4|| I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. ||5|| The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. ||6|| So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. ||7|| This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. ||8||2||5||

ਅਰਥ:- ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।1। ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ)।1। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।2।

ਅਰਥ:- ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ)। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।3। ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।4। ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।5।

ਅਰਥ:- ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।6। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।7। ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।8।2। अंग 834

अर्थ :-हे भाई ! जगत के नाथ, जगत के ईश्वर, धरती के खसम भगवान का नाम जपा कर । जो मनुख भगवान की शरण आ पड़ते हैं, वह मनुख (संसार-सागर में से) बच निकलते हैं, जैसे प्रहिलाद (आदि भक्तों) को (परमात्मा ने संसार-सागर से) पार निकाल के (अपने चरणों में) लीन कर लिया ।1 ।रहाउ । हे भाई ! भगवान का नाम सुमिरन करो, यह नाम ठंडक देने वाला जल है, यह नाम चंदन की सुगंधी है जो कि (सारी वनसपती को) सुगंधित कर देती है । हे भाई ! साध संगत में मिल के सब से ऊँचा आत्मिक दर्जा प्राप्त कर लेते हैं । जैसे अरिंड और पलाह (आदि निकंमे वृक्ष चंदन की संगत के साथ) सुगंधित हो जाते हैं, (उसी प्रकार) मेरे जैसे जीव (हरि नाम की बरकत के साथ ऊँचे जीवन वाले बन जाते हैं) ।1 । हे भाई ! सारी वनसपती में चंदन सब से श्रेष्ठ (वृक्ष) है, चंदन के करीब (उॅगा हुआ) हरेक पौधा चंदन बन जाता है । पर भगवान के साथ से टूटे हुए माया मे फँसे प्राणी (उन वृक्षो जैसे हैं जो धरती में से खुराक मिलने के बाद भी) खड़े-खड़े ही सुख जाते हैं, (उन के) मन में अहंकार बसता है, (इस लिए परमात्मा से) विछुड़ के वह कहीं दूर पड़े रहते हैं ।2 । हे भाई ! परमात्मा किस प्रकार का है और कितना बड़ा है-यह बात वह आप ही जानता है । (जगत की) सारी मर्यादा उस ने आप ही बनाई हुई है (उस मर्यादा अनुसार) जिस मनुख को गुरु मिल जाता है, वह सोना बन जाता है (पवित्र जीवन की तरफ बढ़ जाता है) । हे भाई ! धुर दरगाह से (जीवों के कीये कर्मो अनुसार जीवों के माथे पर जो लेख) लिखा जाता है, वह लेख (किसी के अपने उधम के साथ) मिटाइआँ मिट नहीं सकता (गुरु के मिलन के साथ ही लोहे से कंचन बनता) है ।3 । हे भाई ! (गुरु के अंदर) भक्ति के समुंद्र (भरे पड़े) हैं, भक्ति के खज़ाने खुले पड़े है, गुरु की मति ऊपर चल के ही मनुख (ऊँचे आत्मिक गुण-) रतन प्राप्त कर सकता है । (देखो) गुरु की चरणी लग के (ही मेरे अंदर) एक परमात्मा के लिए प्यार पैदा हुआ है (अब) परमात्मा के गुण गाते गाते मेरा मन तृप्त नही होता है ।4 । हे भाई ! जो मनुख सदा ही परमात्मा का ध्यान करदा रहता है उसके अंदर सब से ऊँची लगन बन जाती है । भगवान के गुण गाते गाते जो प्यार मेरे अंदर बना है, मैं (आपको उस का हाल) बताया है । सो, हे भाई ! बार बार, हरेक खिन, हरेक पल, परमात्मा का नाम जपणा चाहिए (पर, यह याद रखो) परमात्मा परे से परे है, कोई जीव उस (की हस्ती) का पारला किनारा खोज नहीं सकता ।5 । हे भाई ! वेद शासत्र पुराण (आदि धर्म पुस्तक इसी बात ऊपर) जोर देते हैं (कि खट-कर्मी) धर्म कमाया करो, वह इन छे धार्मिक कर्मो बारे ही पक्का करते हैं । अपने मन के पिछे चलने वाले मनुख (इसी) पाखंड में भटकना में (फंस के) खुआर होते हैं, (उन की जिंदगी की) बेड़ी (अपने ही पाखंड के) भार के साथ लोभ की लहिर में डुब जाती है ।6 । हे भाई ! परमात्मा का नाम जपा करो, नाम में जुड़ के ही ऊँची आत्मिक अवस्था प्राप्त करोगे । (अपने हृदय में परमात्मा का) नाम पक्का टिकाई रखो, (गुरु के सनमुख रहने वाले मनुख के लिए यह हरि-नाम ही) सिमिृतीओ शासत्रो का उपदेस है । (हरि-नाम के द्वारा जब मनुख के अंदर से) हऊमै दूर हो जाती है, तब मनुख पवित्र जीवन वाला हो जाता है । गुरु की शरण में आकर जब मनुख (परमात्मा के नाम में) पसीजता है, तब सब से ऊँचा आत्मिक दर्जा हासिल कर लेता है ।7 । हे नानक ! (बोल-हे भगवान !) यह सारा जगत तेरा ही रूप है तेरा ही रंग है । जिस तरफ तूँ (जीवों को) लगाता हैं, वही कर्म जीव करते हैं । जीव (तेरे बाजे हैं) जैसे तूँ बजाता हैं, उसी प्रकार बजते हैं । जिस मार्ग पर चलाना तुझे अच्छा लगता है, उसे मार्ग पर जीव चलते हैं ।8 ।2।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!