ਉਪ-ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ – ਪੜ੍ਹੋ ਸ਼੍ਰੋਮਣੀ ਕਮੇਟੀ ਨੇ ਕੀ ਕੀਤੀ ਮੰਗ 

ਨਿਊਜ਼ ਪੰਜਾਬ

26 ਅਕਤੂਬਰ -ਅੰਮ੍ਰਿਤਸਰ : ਦੇਸ਼ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਦਾ ਲੰਗਰ ਵੀ ਛੱਕਿਆ ਅਤੇ ਸੰਗਤਾਂ ਦੇ ਜੂਠੇ ਬਰਤਨਾ ਨੂੰ ਸਾਫ਼ ਕਰਨ ਦੀ ਸੇਵਾ ਵੀ ਕੀਤੀ । ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਪੱਤਰ ਵੀ ਦਿੱਤਾ।