ਰਿਜ਼ਰਵ ਬੈਂਕ ਵਲੋਂ ਪੰਜਾਬ ਦੀ 22,936 ਕਰੋੜ ਰੁਪਏ ਦੀ ਸੀ .ਸੀ .ਲਿਮਟ ਮਨਜ਼ੂਰ — ਕਣਕ ਖਰੀਦਣ ਲਈ ਸੀ ਲੋੜ
ਚੰਡੀਗੜ•, 3 ਅਪਰੈਲ – ( ਨਿਊਜ਼ ਪੰਜਾਬ )
ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੀ ਬੇਨਤੀ ‘ਤੇ ਅਪਰੈਲ 2020 ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਵਾਸਤੇ 22,936 ਕਰੋੜ ਰੁਪਏ ਮਨਜ਼ੂਰ ਕਰ ਲਏ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਖੇਤੀਬਾੜੀ ਤੇ ਖੁਰਾਕ ਵਿਭਾਗਾਂ ਨੂੰ ਕੋਵਿਡ-19 ਦੇ ਚੱਲਦਿਆਂ ਹਾੜੀ ਸੀਜ਼ਨ ਵਿੱਚ ਇਕੱਠ ਨੂੰ ਰੋਕਣ ਲਈ ਮੰਡੀਆਂ ਤੋਂ 1-2 ਕਿਲੋਮੀਟਰ ਦੀ ਵਿੱਥ ਵਾਲੇ ਪਿੰਡਾਂ ਵਿੱਚੋਂ ਕਿਸਾਨਾਂ ਤੱਕ ਪਹੁੰਚ ਕਰ ਕੇ ਕਣਕ ਦੀ ਖਰੀਦ ਕਰਨ ਦੇ ਢੰਗ ਤਰੀਕਿਆਂ ਉਤੇ ਕੰਮ ਕਰਨ ਨੂੰ ਕਿਹਾ ਹੈ।
ਮੁੱਖ ਮੰਤਰੀ ਨੇ ਇਨ•ਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰਸਿੰਗ ਰਾਹੀਂ ਹਾੜੀ ਦੀ ਵਾਢੀ ਅਤੇ ਮੰਡੀਕਰਨ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਇਸ ਨਾਜ਼ੁਕ ਸਮੇਂ ਦੌਰਾਨ ਅਜਿਹਾ ਸਿਸਟਮ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਨੂੰ ਘੱਟ ਤੋਂ ਘੱਟ ਬਾਹਰ ਨਿਕਲਣਾ ਪਵੇ।
ਖੁਰਾਕ ਤੇ ਸਿਵਲ ਸਪਲਾਈ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵੱਲੋਂ ਇਹ ਦੱਸੇ ਜਾਣ ‘ਤੇ ਕਿ ਇਸ ਸੀਜ਼ਨ ਤੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੀ ਸ਼ੁਰੂਆਤ ਕੀਤੀ ਜਾਣੀ ਸੀ, ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆੜਤੀਆ ਰਾਹੀਂ ਫਸਲ ਦੀ ਅਦਾਇਗੀ ਕਰਨ ਲਈ ਨਿਯਮਾਂ ਵਿੱਚ ਸੋਧ ਕੀਤੀ ਜਾਵੇ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਹਾਲ ਦੀ ਘੜੀ ਸਿੱਧੇ ਬੈਂਕ ਟਰਾਂਸਫਰ (ਡੀ.ਬੀ.ਟੀ.) ਦੀ ਪ੍ਰਣਾਲੀ ਨੂੰ ਟਾਲ ਦਿੱਤਾ ਜਾਵੇ।
ਜ਼ਰੂਰੀ ਵਸਤਾਂ ਦੀ ਘਾਟ ਅਤੇ ਜਮ•ਾਂਖੋਰੀ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣਾਉਣ ਲਈ ਕਿਹਾ ਜੋ ਜ਼ਰੂਰੀ ਵਸਤਾਂ ਦੀ ਸਪਲਾਈ ਉਤੇ ਰੋਜ਼ਾਨਾ ਨਿਗਰਾਨੀ ਰੱਖੇਗੀ। ਉਨ•ਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਜਮ•ਾਂਖੋਰੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਟਰੱਕਾਂ ਦੀ ਸੁਖਾਲੀ ਮੂਵਮੈਂਟ ਨਾਲ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਜੋ ਕਿ 35-40 ਫੀਸਦੀ ਆਮ ਟਰੱਕਾਂ ਦੀ ਸਮਰੱਥਾ ਹਾਲੇ ਚੱਲ ਰਹੀ ਹੈ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਟਰੱਕਾਂ ਨੂੰ ਸੂਬੇ ਅਤੇ ਸਾਰੇ ਜ਼ਿਲਿ•ਆਂ ਵਿੱਚ ਸਪਲਾਈ ਲਿਆਉਣ ਦੀ ਆਗਿਆ ਦਿੱਤੀ ਜਾਵੇਗੀ।
ਕਣਕ ਦੀ ਖਰੀਦ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਦੂਰ ਦੀਆਂ ਮੰਡੀਆਂ ਲਈ ਕਿਸਾਨਾਂ ਨੂੰ ਉਬੇਰ ਵਰਗੇ ਸਿਸਟਮ ਦੀ ਤਰਜ਼ ਉਤੇ ਲਿਆਉਣ ਦੇ ਸੁਝਾਅ ‘ਤੇ ਵੀ ਵਿਚਾਰ ਕਰਨ ਨੂੰ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਤਜਵੀਜ਼ ਨੂੰ ਸਵਿਕਾਰ ਕਰਨ ਲਈ ਤਿਆਰ ਹਨ ਅਤੇ ਮੁੱਖ ਸਕੱਤਰ ਨੂੰ ਕਿਹਾ ਕਿ ਉਹ ਕਣਕ ਦੀ ਘਰਾਂ ਤੋਂ ਖਰੀਦ ਲਿਆਉਣ ਦਾ ਪ੍ਰਬੰਧ ਕਰਨ ਜੇ ਇਸ ਸੰਭਾਵਨਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਰੂਪਾਂ ‘ਤੇ ਕੰਮ ਕੀਤਾ ਜਾਵੇ।
ਮੁੱਖ ਸਕੱਤਰ ਨੇ ਸੁਝਾਅ ਦਿੱਤਾ ਕਿ ਸੂਬੇ ਵਿੱਚ 50 ਫੀਸਦੀ ਦੇ ਕਰੀਬ ਪਿੰਡ ਮੰਡੀਆਂ ਦੇ ਨਾਲ ਲੱਗਦੇ ਹਨ ਅਤੇ ਉਥੋਂ ਦੇ ਕਿਸਾਨਾਂ ਨੂੰ ਮੰਡੀ ਵਿੱਚ ਜਾਣ ਲਈ ਇਕ ਤੈਅ ਸਮੇਂ ਲਈ ਥੋੜੀਂ ਗਿਣਤੀ ਵਿੱਚ ਕਰਫਿਊ ਪਾਸ ਜਾਰੀ ਕੀਤੇ ਜਾ ਸਕਦੇ ਹਨ। ਮੰਡੀਆਂ ਤੋਂ ਦੂਰ ਪਿੰਡਾਂ ਲਈ ਉਨ•ਾਂ ਖਰੀਦ ਲਈ ਉਥੇ ਕਰਮੀਆਂ ਨੂੰ ਭੇਜਣ ਦਾ ਸੁਝਾਅ ਦਿੱਤਾ। ਉਨ•ਾਂ ਕਿਹਾ ਕਿ ਆੜਤੀਏ ਜਿਹੜੇ ਮੌਜੂਦਾ ਸਮੇਂ ਮੰਡੀਆਂ ਵਿੱਚ ਫਸਲ ਦਾ ਪ੍ਰਬੰਧ ਕਰ ਰਹੇ ਹਨ, ਨੂੰ ਇਨ•ਾਂ ਪਿੰਡਾਂ ਵਿੱਚ ਇਹ ਕੰਮ ਸੰਭਾਲਣ ਦਾ ਜ਼ਿੰਮਾ ਸੌਂਪਿਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੇ ਵਿਸਥਾਰਤ ਤਜਵੀਜ਼ ਸੌਂਪਣ ਲਈ ਆਖਿਆ ਤਾਂ ਕਿ ਅਗਲੇ ਦਿਨਾਂ ਵਿੱਚ ਇਸ ਸਬੰਧੀ ਅੰਤਮ ਫੈਸਲਾ ਲਿਆ ਜਾ ਸਕੇ। ਉਨ•ਾਂ ਨੇ ਖਰੀਦ ਕੇਂਦਰਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਖਰੀਦ ਦੇ ਕੁੱਲ ਦਿਨਾਂ ‘ਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀਆਂ ਵਿੱਚ ਕਿਸਾਨਾਂ ਦਾ ਭੀੜ-ਭੜੱਕਾ ਹੋਵੇ।