ਮੁੱਖ ਖ਼ਬਰਾਂਪੰਜਾਬ

Jobs – ਲੁਧਿਆਣਾ ਰੋਜ਼ਗਾਰ ਦਫ਼ਤਰ ਵਿਖੇ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ – ਕਈ ਵੱਡੀਆਂ ਕੰਪਨੀਆਂ ਕੋਲ ਹਨ ਖਾਲੀ ਪੋਸਟਾਂ – ਤੁਸੀਂ ਕਰ ਸਕਦੇ ਹੋ ਟਰਾਈ 

ਨਿਊਜ਼ ਪੰਜਾਬ
 ਐਚ.ਡੀ.ਐਫ.ਸੀ. ਬੈਂਕ, ਕੈਲੀਬੈਹਰ, ਈ-ਕਾਮ ਐਕਸਪ੍ਰੈਸ, ਲਰਨਿੰਗ ਸੈਸ਼ਨਜ, ਸਟਾਰ ਹੈਲਥ, ਰੈਨੀ ਸਟਰਾਈਪਸ ਪ੍ਰਾਇਵੇਟ ਲਿਮਟਿਡ ਵੱਲੋਂ ਕੀਤੀ ਜਾਵੇਗੀ ਸ਼ਮੂਲੀਅਤ – ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ

ਨਿਊਜ਼ ਪੰਜਾਬ

ਲੁਧਿਆਣਾ, 27 ਅਕਤੂਬਰ – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 28 ਅਕਤੂਬਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਜਿਸ ਵਿੱਚ ਐਚ.ਡੀ.ਐਫ.ਸੀ. ਬੈਂਕ, ਕੈਲੀਬੈਹਰ, ਈ-ਕਾਮ ਐਕਸਪ੍ਰੈਸ, ਲਰਨਿੰਗ ਸੈਸ਼ਨਜ, ਸਟਾਰ ਹੈਲਥ, ਰੈਨੀ ਸਟਰਾਈਪਸ ਪ੍ਰਾਇਵੇਟ ਲਿਮਟਿਡ ਆਦਿ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 30 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 10ਵੀ ਹੋਵੇ, 12ਵੀ, ਗ੍ਰੇਜੂਏਸ਼ਨ, ਪੋਸਟ ਗ੍ਰੇਜੂਏਸ਼ਨ, ਡਿਪਲੋਮਾ ਹੋਲਡਰ, ਪਾਸ ਉਮੀਦਵਾਰ ਵੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਇੰਟਰਵਿਊ ਲਈ ਆਪਣਾ ਬਾਇਓ-ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ ੋਤੇ ਨਾਲ ਲੈ ਕੇ ਆਉਣ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 77400-01682 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।