ਡਾ. ਅਮਰ ਸਿੰਘ ਵੱਲੋਂ ਪ੍ਰਸਾਸ਼ਨ ਨੂੰ ਕਣਕ ਦੀ ਨਿਰਵਿਘਨ ਵਢਾਈ ਅਤੇ ਮੰਡੀਕਰਨ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ

-ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਖਰੀਦ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ-ਲੋਕ ਸਭਾ ਮੈਂਬਰ
-ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਖੰਨਾ, 3 ਅਪ੍ਰੈੱਲ ( ਹਰਜੀਤ ਸਿੰਘ – ਨਿਊਜ਼ ਪੰਜਾਬ )-ਹਲਕਾ ਸ੍ਰੀ ਫਤਹਿਗੜ• ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਉਨ•ਾਂ ਦੇ ਹਲਕੇ ਅਧੀਨ ਪੈਂਦੇ ਜ਼ਿਲ•ਾ ਲੁਧਿਆਣਾ ਦੇ ਪ੍ਰਸਾਸ਼ਨ ਨੂੰ ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਅਤੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।
ਅੱਜ ਖੰਨਾ ਵਿਖੇ ਮੀਟਿੰਗ ਦੌਰਾਨ ਡਾ. ਅਮਰ ਸਿੰਘ ਨੇ ਖੇਤੀ ਕਾਰਜ ਦਿੱਕਤ ਰਹਿਤ ਜਾਰੀ ਰੱਖਣ ਅਤੇ ਜ਼ਮੀਨੀ ਪੱਧਰ ‘ਤੇ ਭੋਜਨ ਦੀ ਸਪਲਾਈ ਬਰਕਰਾਰ ਰੱਖਣ ਲਈ ਆਖਿਆ। ਉਨ•ਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ। ਉਨ•ਾਂ ਕਿਸਾਨਾਂ ਨੂੰ ਵੀ ਭਰੋਸਾ ਦਿੱਤਾ ਕਿ ਕਣਕ ਦੀ ਵਢਾਈ ਅਤੇ ਇਸ ਦਾ ਇਕ-ਇਕ ਦਾਣਾ ਖਰੀਦਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ•ਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਵਢਾਈ ਤੇ ਮੰਡੀਕਰਨ ਤੋਂ ਇਲਾਵਾ ਗਰਮੀਆਂ ਦੀਆਂ ਹੋਰ ਫਸਲਾਂ ਲਈ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰੈਕਟਰ, ਟਰਾਲੀਆਂ, ਕੰਬਾਈਨਾਂ ਤੋਂ ਇਲਾਵਾ ਫਸਲ ਵੱਢਣ ਤੇ ਪੈਦਾਵਾਰ ਲਿਜਾਣ ਵਾਲੇ, ਖੇਤ ਵਾਹੁਣ ਅਤੇ ਬੀਜਣ ਵਾਲੇ ਖੇਤੀ ਸੰਦਾਂ ਸਮੇਤ ਸਾਰੀ ਖੇਤੀ ਮਸ਼ੀਨਰੀ ਦੇ ਆਉਣ-ਜਾਣ ਨੂੰ ਵੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰਾਂ ਨੂੰ ਖੇਤੀ ਮਸ਼ੀਨਰੀ ਦੀ ਮੁਰੰਮਤ ਕਰਨ ਵਾਲੀਆਂ ਵਰਕਸ਼ਾਪਾਂ ਅਤੇ ਸਬੰਧਤ ਸਪੇਅਰ ਪਾਰਟਸ ਵਾਲੀਆਂ ਦੁਕਾਨਾਂ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਲਾਵਾ ਬੀਜਾਂ, ਖਾਦਾਂ, ਕੀਟਨਾਸ਼ਕਾਂ, ਨਦੀਨਨਾਸ਼ਕਾਂ ਦੀ ਵਿਕਰੀ ਅਤੇ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਇਸੇ ਤਰ•ਾਂ ਕਣਕ ਦੀ ਆਮਦ ਲਈ ਅਨਾਜ ਮੰਡੀਆਂ ਵਿੱਚ ਸਾਰੇ ਲੋੜੀਂਦੇ ਇੰਤਜ਼ਾਮ ਕਰਨ ਤੋਂ ਇਲਾਵਾ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ‘ਤੇ ਖਰੀਦ ਕਰਨ ਲਈ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਡਾ. ਅਮਰ ਸਿੰਘ ਨੇ ਕੋਵਿਡ 19 ਦੇ ਚੱਲਦਿਆਂ ਸਿਵਲ ਹਸਪਤਾਲ ਖੰਨਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਲੋੜ ਮੁਤਾਬਿਕ ਉਨ•ਾਂ ਦੇ ਅਖ਼ਤਿਆਰੀ ਖਾਤੇ ਦੇ ਫੰਡ ਵਰਤ ਸਕਦੇ ਹਨ। ਪੁਲਿਸ ਨੂੰ ਹਦਾਇਤ ਕੀਤੀ ਗਈ ਕਿ ਉਹ ਪੂਰੇ ਜ਼ਿਲ•ੇ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਢੁੱਕਵੇਂ ਯਤਨ ਕਰਨ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਹਦਾਇਤ ‘ਤੇ ਆਪਣੇ ਘਰਾਂ ਦੇ ਅੰਦਰ ਹੀ ਰਹਿਣਾ ਯਕੀਨੀ ਬਣਾਉਣ। ਪ੍ਰਸਾਸ਼ਨ ਵੱਲੋਂ ਲੋੜੀਂਦੀਆਂ ਜ਼ਰੂਰੀ ਵਸਤਾਂ ਦੀ ਸਪਲਾਈ ਘਰ-ਘਰ ਕੀਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਜ਼ਿਲ•ਾ ਪੁਲਿਸ ਮੁੱਖੀ ਸ੍ਰ. ਹਰਪ੍ਰੀਤ ਸਿੰਘ, ਐੱਸ. ਡੀ. ਐੱਮ. ਸ੍ਰ. ਸੰਦੀਪ ਸਿੰਘ, ਕਾਰਜ ਸਾਧਕ ਅਫ਼ਸਰ ਰਣਵੀਰ ਸਿੰਘ ਅਤੇ ਹੋਰ ਹਾਜ਼ਰ ਸਨ।