ਗੁਰੂ ਦੀ ਕਿਰਪਾ ਕਿਵੇਂ ਮਿਲੇਗੀ – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 30 ਅਕਤੂਬਰ 2022
ਨਿਊਜ਼ ਪੰਜਾਬ
ਗੁਰੂ ਦੀ ਕਿਰਪਾ ਕਿਵੇਂ ਮਿਲੇਗੀ – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ
Amrit wele da Mukhwaak,
Shri Harmandar sahib amritsar,
Ang-481,30-10-2022
*ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ*
*ਆਸਾ ॥*
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥ {ਪੰਨਾ 481}
ਅਰਥ: (ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ।1। (ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ।1। ਰਹਾਉ।
ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ)।2।
ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ, ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ।3।
ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ, ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ (ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ।4। ਕਬੀਰ ਆਖਦਾ ਹੈ– ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ, ਤਾਂ ਭੀ ਉਸ ਬੂਟੇ ਦਾ ਜਮਾਂਦਰੂ (ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ।5।7। 20।
*ਸ਼ਬਦ ਦਾ ਭਾਵ = ਹਰੇਕ ਮਨੁੱਖ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਪ੍ਰੇਰਿਆ ਹੋਇਆ ਪੁਰਾਣੀਆਂ ਲੀਹਾਂ ਵਿਚ ਤੁਰਿਆ ਜਾ ਰਿਹਾ ਹੈ। ਸੋ, ਕਿਸੇ ਨੂੰ ਦਿੱਤੀ ਹੋਈ ਸਿੱਖਿਆ ਕੋਈ ਕਾਟ ਨਹੀਂ ਕਰਦੀ। ਪਰ, ਜੇ ਵਿਕਾਰੀ ਬੰਦਾ ਕਿਸੇ ਸਬੱਬ ਸਾਧ-ਸੰਗਤ ਵਿਚ ਆ ਜਾਏ, ਉੱਥੇ ਸਹਿਜੇ ਸਹਿਜੇ ਨਵੀਂ ਘਸਰ ਲੱਗਣ ਨਾਲ ਪੁਰਾਣੇ ਮੰਦੇ ਸੰਸਕਾਰ ਮਿਟਣੇ ਸ਼ੁਰੂ ਹੋ ਜਾਂਦੇ ਹਨ, ਤੇ ਆਖ਼ਰ ਮਨੁੱਖ ਸੁੱਧ ਸੋਨਾ ਬਣ ਜਾਂਦਾ ਹੈ। 20।*
*आसा ॥*
कहा सुआन कउ सिम्रिति सुनाए ॥ कहा साकत पहि हरि गुन गाए ॥१॥ राम राम राम रमे रमि रहीऐ ॥ साकत सिउ भूलि नही कहीऐ ॥१॥ रहाउ ॥ कऊआ कहा कपूर चराए ॥ कह बिसीअर कउ दूधु पीआए ॥२॥ सतसंगति मिलि बिबेक बुधि होई ॥ पारसु परसि लोहा कंचनु सोई ॥३॥ साकतु सुआनु सभु करे कराइआ ॥ जो धुरि लिखिआ सु करम कमाइआ ॥४॥ अम्रितु लै लै नीमु सिंचाई ॥ कहत कबीर उआ को सहजु न जाई ॥५॥७॥२०॥ {पन्ना 481}
अर्थ: (जैसे) कुत्ते को स्मृतियां सुनाने का कोई लाभ नहीं होता, वैसे ही साकत के पास परमात्मा के गुण गाने से साकत पर असर नहीं पड़ता।1।
(हे भाई! आप ही) सदा परमात्मा का सिमरन करना चाहिए, कभी भी किसी साकत को सिमरन करने की शिक्षा नहीं देनी चाहिए।1। रहाउ।
कौए को मुश्क कपूर खिलाने से कोई गुण नहीं निकलता (क्योंकि कौए की गंद खाने की आदत नहीं जा सकती, इसी तरह) सांप को दूध पिलाने से भी कोई फायदा नहीं हो सकता (वह डंग मारने से फिर भी नहीं टलेगा)।2।
यह अच्छे-बुरे काम की परख करने वाली अक्ल साध-संगति में बैठ के ही आती है, जैसे पारस को छू के वह लोहा भी सोना हो जाता है।3।
कुक्ता और साकत जो कुछ करते हैं, प्रेरित हुए ही करते हैं, पिछले किए कर्मों के अनुसार जो कुछ आदि से इनके माथे पर लिखा है (भाव, जो संस्कार इसके मन में बन चुके हैं) उसी तरह अब किए जाते हैं।4।
कबीर कहता है– अगर अमृत (भाव, मिठास वाला जल) ले के नीम के पौधे को बारंबार सींचते रहें, तो भी उस पौधे का मूल स्वभाव (कड़वापन) दूर नहीं हो सकता।5।7।20।
शबद का भाव: हरेक मनुष्य अपने पिछले किए कर्मों के संस्कारों का प्रेरित हुआ पुरानी लीहों पे चलता जा रहा है। सो, किसी को दी हुई शिक्षा कोई काट नहीं करती। पर, अगर विकारी मनुष्य किसी सबब से साध-संगति में आ जाए, सहजे सहज नई सोच से (नए कर्मों से) पुराने बुरे संस्कार मिटने शुरू हो जाते हैं, और आखिर मनुष्य शुद्ध सोना बन जाता है।20।
Aasaa:
Why bother to read the Simritees to a dog?
Why bother to sing the Lord’s Praises to the faithless cynic? ||1||
Remain absorbed in the Lord’s Name, Raam, Raam, Raam.
Do not bother to speak of it to the faithless cynic, even by mistake. ||1||Pause||
Why offer camphor to a crow?
Why give the snake milk to drink? ||2||
Joining the Sat Sangat, the True Congregation, discriminating understanding is attained.
That iron which touches the Philosopher’s Stone becomes gold. ||3||
The dog, the faithless cynic, does everything as the Lord causes him to do.
He does the deeds pre-ordained from the very beginning. ||4||
If you take Ambrosial Nectar and irrigate the neem tree with it,
still, says Kabeer, its natural qualities are not changed. ||5||7||20||
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ॥