ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ – ਚੋਣ ਕਮਿਸ਼ਨ ਨੇ ਅੱਜ ਲਾਈਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ – ਪੜ੍ਹੋ ਕਦੋਂ ਪੈਣਗੀਆਂ ਵੋਟਾਂ ਅਤੇ ਕਦੋਂ ਆਉਣਗੇ ਨਤੀਜੇ

Image

ਨਿਊਜ਼ ਪੰਜਾਬ
ਭਾਰਤ ਦੇ ਚੋਣ ਕਮਿਸ਼ਨ ਨੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਗੁਜਰਾਤ ਵਿੱਚ 182 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਉਕਤ ਐਲਾਨ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ 1 ਦਸੰਬਰ ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

Image

ਗੁਜਰਾਤ ਵਿਧਾਨ ਸਭਾ ਚੋਣਾਂ 2 ਪੜਾਵਾਂ ਵਿੱਚ ਹੋਣਗੀਆਂ। 182 ਸੀਟਾਂ ਲਈ ਹੋ ਰਹੀ ਇਸ ਚੋਣ ਵਿੱਚ 1 ਦਸੰਬਰ ਨੂੰ 89 ਸੀਟਾਂ ਅਤੇ 5 ਦਸੰਬਰ ਨੂੰ 93 ਸੀਟਾਂ ‘ਤੇ ਵੋਟਿੰਗ ਹੋਵੇਗੀ। ਹਿਮਾਚਲ ਵਿਧਾਨ ਸਭਾ ਚੋਣਾਂ ਦੇ ਨਾਲ ਹੀ 8 ਦਸੰਬਰ ਨੂੰ ਨਤੀਜੇ ਆਉਣਗੇ।

ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਗੁਜਰਾਤ ਦੇ ਮੋਰਬੀ ਪੁਲ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਇਸ ਵਾਰ 4.6 ਲੱਖ ਲੋਕ ਪਹਿਲੀ ਵਾਰ ਵੋਟ ਪਾਉਣਗੇ।

ImageImageImageImageImageImageImageImageImage