ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮ ਪਤਨੀ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ – “ਆਨੰਦ ਮੈਰਿਜ ਐਕਟ” ਨੂੰ ਪੂਰਨ ਰੂਪ ‘ਚ ਲਾਗੂ ਕਰਨ ਦਾ ਐਲਾਨ

Image

ਨਿਊਜ਼ ਪੰਜਾਬ
ਸ਼੍ਰੀ ਅਨੰਦਪੁਰ ਸਾਹਿਬ , 8 ਨਵੰਬਰ – ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮ ਪਤਨੀ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਐਲਾਨ ਕੀਤਾ ਕਿ
” ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ “ਆਨੰਦ ਮੈਰਿਜ ਐਕਟ” ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ…
ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ…
ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…

ਗੁਰੂ ਚਰਨਾਂ ‘ਚ ਅਰਦਾਸ ਕੀਤੀ…ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ…ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ