ਬਾਦਲ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ – ਪੜ੍ਹੋ ਬੀਬੀ ਜਗੀਰ ਕੌਰ ਨੂੰ ਕਿੰਨੀਆਂ ਵੋਟਾਂ ਮਿਲੀਆਂ
ਨਿਊਜ਼ ਪੰਜਾਬ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ ,ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 62 ਵੋਟਾਂ ਜੇਤੂ ਬਣੇ। ਉਹਨਾਂ ਨੂੰ 104ਵੋਟਾਂ ਮਿਲੀਆਂ ਜਦੋ ਕਿ ਪਾਰਟੀ ਤੋਂ ਬਾਗੀ ਹੋ ਕੇ ਮੁਕਾਬਲੇ ਦੀ ਚੋਣ ਲੜ ਰਹੀ ਬੀਬੀ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ। 146 ਮੈਂਬਰਾਂ ਨੇ ਵੋਟਾਂ ਪਾਈਆਂ।
ਨਿਊਜ਼ ਪੰਜਾਬ
ਅੰਮ੍ਰਿਤਸਰ , 9 ਨਵੰਬਰ – ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਦੀ ਸ਼ੁਰੂਆਤ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਨਾਲ ਕੀਤੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ ਹੁਕਮਨਾਮਾ ਲਿਆ । ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ।ਇਜਲਾਸ ਸ਼ੁਰੂ ਹੋਣ ਤੇ ਵਿਛੜ ਚੁਕੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੜ੍ਹੇ ਸ਼ੋਕ ਮਤੇ।
ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ।
ਦੂਸਰੇ ਪਾਸੇ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ।
ਇਸ ਤੋਂ ਬਾਅਦ ਵੋਟਿੰਗ ਸ਼ੁਰੂ ਹੋ ਗਈ
।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਗਿਆਰਾਂ ਅੰਤ੍ਰਿਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਸ਼ੁਰੂ pic.twitter.com/LWIbanepYU
— Shiromani Gurdwara Parbandhak Committee (SGPC) (@SGPCAmritsar) November 9, 2022