ਬਰਗਾੜੀ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਦੀ ਗੋਲੀਆਂ ਮਾਰ ਕੇ ਹੱਤਿਆ – ਸਾਬਕਾ ਕੌਂਸਲਰ ਤੇ ਗੰਨਮੈਨ ਵੀ ਹੋਏ ਫੱਟੜ – ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ

ਨਿਊਜ਼ ਪੰਜਾਬ
ਕੋਟਕਪੂਰਾ , 10 ਨਵੰਬਰ – ਬਰਗਾੜੀ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਪੰਜਾਬ ਦੇ ਕੋਟਕਪੂਰਾ ‘ਚ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਮੌਤ ਹੋ ਗਈ। ਜਦਕਿ ਨੇੜੇ ਖੜੇ ਸਾਬਕਾ ਕੌਂਸਲਰ ਅਮਰ ਸਿੰਘ ਅਤੇ ਪ੍ਰਦੀਪ ਦੇ ਗੰਨਮੈਨ ਹਾਕਮ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਨੇ ਬੁਲਾਈ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਦੁਪਹਿਰ 12:30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਡੀਜੀਪੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਵੇਗੀ।

ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਦੱਸਿਆ ਕਿ ਪ੍ਰਦੀਪ ਦੇ ਸੁਰੱਖਿਆ ਕਰਮੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸਾਨੂੰ ਸੀਸੀਟੀਵੀ ਫੁਟੇਜ ਮਿਲੀ ਹੈ ਅਤੇ ਕੁਝ ਸੁਰਾਗ ਮਿਲੇ ਹਨ। ਸਥਿਤੀ ਕਾਬੂ ਹੇਠ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ
Tweet
@BhagwantMann
ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..