ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ
ਲੁਧਿਆਣਾ, 4 ਅਪ੍ਰੈੱਲ ( ਗੁਰਪ੍ਰੀਤ ਸਿੰਘ – ਨਿਊਜ਼ ਪੰਜਾਬ )-ਵਿਸ਼ਵ ਭਰ ਵਿੱਚ ਫੈਲੀ ਭਿਆਨਕ ਬਿਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਮਰੀਜ਼ਾਂ ਦਾ ਇਲਾਜ਼ ਯਕੀਨੀ ਬਣਾਉਣ ਲਈ ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਲੁਧਿਆਣਾ ਵਿੱਚ ਹੁਕਮ ਜਾਰੀ ਕਰਕੇ ਵੱਖ-ਵੱਖ ਇਮਾਰਤਾਂ ਨੂੰ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ ਕਰਨ ਬਾਰੇ ਕਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਸਥਾਨਕ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਟੈਗੋਰ ਨਗਰ ਦੇ ਸਾਰੇ ਹੋਸਟਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੋਸਟਲ ਨੰਬਰ 1, 2, 4 ਅਤੇ 11 ਅਤੇ ਪਿੰਡ ਕਿਸ਼ਨਗੜ• (ਨੇੜੇ ਬੀਜਾ) ਸਥਿਤ ਕੁਲਾਰ ਕਾਲਜ ਆਫ਼ ਨਰਸਿੰਗ ਦੇ ਹੋਸਟਲਾਂ ਨੂੰ ਲੋੜ ਪੈਣ ‘ਤੇ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਵਜੋਂ ਵਰਤਿਆ ਜਾਵੇਗਾ। ਸ੍ਰੀ ਅਗਰਵਾਲ ਨੇ ਇਨ•ਾਂ ਸੰਸਥਾਵਾਂ ਅਤੇ ਇਮਾਰਤਾਂ ਦੇ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਸਥਿਤੀ ਵਿੱਚ ਜ਼ਿਲ•ਾ ਅਤੇ ਸਿਹਤ ਪ੍ਰਸਾਸ਼ਨ ਨੂੰ ਸਹਿਯੋਗ ਦੇਣ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।