ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਹੋਣਗੇ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ – ਸ਼੍ਰੋਮਣੀ ਕਮੇਟੀ ਆਪਣਾ ਯੂ-ਟਿਊਬ ਚੈਨਲ ਸਥਾਪਤ ਕਰੇਗੀ – ਅੰਤ੍ਰਿੰਗ ਕਮੇਟੀ ਨੇ ਕਈ ਫੈਂਸਲੇ ਕੀਤੇ

ਨਿਊਜ਼ ਪੰਜਾਬ
ਅਮ੍ਰਿਤਸਰ , 22 ਨਵੰਬਰ – ਸ਼੍ਰੀ ਹਰਿਮੰਦਰ ਸਾਹਿਬ ਅਮ੍ਰਿਤਸਰ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਅਗਲੇ ਹੁਕਮਾਂ ਤੱਕ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ।ਸ੍ਰੀ ਦਰਬਾਰ ਸਾਹਿਬ ਦੇ ਮੌਜ਼ੂਦਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੇਵਾ ਮੁਕਤ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਵਲੋਂ ਆਪਣਾ ਯੂ-ਟਿਊਬ ਚੈਨਲ ਵੀ ਸਥਾਪਤ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਮ੍ਰਿਤਸਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਵਿਚ ਕਈ ਫ਼ੈਸਲੇ ਕੀਤੇ ਗਏ ਹਨ ।

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਸਮੂਹ ਵਿਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿਚ ਵਿਸ਼ੇਸ਼ ਹਸਤੀਆਂ ਨੂੰ ਛੱਡ ਕੇ ਬਾਕੀਆਂ ਨੂੰ ਸਿਰੋਪਾਓ ਦੇਣਾ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰ ਤੇ ਦਸਤਖ਼ਤ ਮੁਹਿੰਮ ਚਲਾਈ ਜਾਵੇਗੀ।

Image