ਨਵੀਂ ਦਿੱਲੀ ਦੇ ਆਈ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਉੱਤੇ ਰੱਖਿਆ ਜਾਵੇ: ਭਾਈ ਗੁਰਚਰਨ ਸਿੰਘ ਗਰੇਵਾਲ – ਤੁਸੀਂ ਵੀ ਸੁਣੋ ਸ਼੍ਰੋਮਣੀ ਕਮੇਟੀ ਨੇ ਕੀ ਕਾਰਨ ਦੱਸਿਆ

ਨਿਊਜ਼ ਪੰਜਾਬ
ਅੰਮ੍ਰਿਤਸਰ , 30 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਮੁਖ ਰੱਖਦਿਆਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਨਵੀਂ ਦਿੱਲੀ) ਦਾ ਨਾਮ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਉੱਤੇ ਰੱਖਿਆ ਜਾਵੇ,ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਮਾਨਵਤਾ ਲਈ ਮਹਾਨਤਾ ਦਰਸਾਉਂਦੀ ਹੈ।

ਤੁਸੀਂ ਵੀ ਸੁਣੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸਬੰਧੀ ਕੀ ਕਿਹਾ