ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ

ਨਿਊਜ਼ ਪੰਜਾਬ
ਚੰਡੀਗੜ੍ਹ, 30 ਨਵੰਬਰ – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਅਤੇ ਸਾਬਕਾ ਐਮ.ਪੀ. ਸ: ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣਗੇ।
ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਕਰਦਿਆਂ ਅੱਜ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ 8 ਮੈਂਬਰੀ ਸਲਾਹਕਾਰ ਬੋਰਡ ਅਤੇ 24 ਮੈਂਬਰੀ ਕੋਰ ਕਮੇਟੀ ਤੋਂ ਇਲਾਵਾ 2 ਸਪੈਸ਼ਲ ਇਨਵਾਈਟੀਜ਼ ਦਾ ਵੀ ਐਲਾਨ ਕੀਤਾ ਗਿਆ ਹੈ। ਜਗਮੀਤ ਸਿੰਘ ਬਰਾੜ ਅਤੇ ਮਨਪ੍ਰੀਤ ਸਿੰਘ ਇਆਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਅਤੇ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

 

Image