ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਵਿਆਪੀ ਦਸਖਤੀ ਮੁਹਿੰਮ ਸ਼ੁਰੂ – ਸ੍ਰੀ ਅਨੰਦਪੁਰ ਸਾਹਿਬ ਤੋਂ ਹੋਈ ਅਰੰਭਤਾ

 

Imageਨਿਊਜ਼ ਪੰਜਾਬ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਅੱਜ ਸ਼ੁਰੂ ਕੀਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪ ਪ੍ਰੋਫਾਰਮਾ ਭਰ ਕੇ ਇਸ ਦੀ ਅਰੰਭਤਾ ਕੀਤੀ।