ਪ੍ਰਧਾਨ ਮੰਤਰੀ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ – ਕਿਹਾ ਇਹ ਦਿਨ ਦੱਸੇਗਾ ਕਿ ਸਿੱਖ ਪਰੰਪਰਾ ਦੀ ਕੁਰਬਾਨੀ ਕੀ ਹੈ – ਸੁਣੋ ਅਤੇ ਵੇਖੋ ਪ੍ਰੋਗਰਾਮ ਦੀਆਂ ਝਲਕੀਆਂ

ਨਿਊਜ਼ ਪੰਜਾਬ
ਨਵੀ ਦਿੱਲੀ , 26 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦਿੱਲੀ ਵਿਖੇ ਵੀਰ ਬਾਲ ਦਿਵਸ ਮਨਾਉਂਦਿਆਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫਤਹਿ ਸਿੰਘ ਅਤੇ ਮਾਤਾ ਗੁਜਰੀ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ। ਸ੍ਰੀ ਮੋਦੀ ਨੇ ਟਵੀਟ ਕਰਦਿਆਂ ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ ਅਤੇ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਤੇ ਉਸ ਦੇ ਸਾਥੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਧਰਮ ਪਰਿਵਰਤਣ ਕਰਨਾ ਚਾਹੁੰਦੇ ਸਨ ਪਰ ਸਾਹਿਬਜ਼ਾਦੇ ਆਪਣੇ ਧਰਮ ਪ੍ਰਤੀ ਸਮਰਪਿਤ ਸਨ ਜਿਸ ਕਾਰਨ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉੁਸ ਸਮੇਂ ਨੂੰ ਜ਼ਹਿਨ ਵਿਚ ਲਿਆਂਦਾ ਜਾਵੇ ਜਦੋਂ ਔਰੰਗਜ਼ੇਬ ਦੇ ਮਨਸੂਬਿਆਂ ਖ਼ਿਲਾਫ਼ ਗੁਰੂ ਗੋਬਿੰਦ ਸਿੰਘ ਇਕ ਚੱਟਾਨ ਵਾਂਗ ਡਟੇ ਹੋਏ ਸਨ।

https://youtu.be/Tnd_c1hwoFo

‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ ਦਿੱਲੀ ‘ਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ। ਇਹ ਪ੍ਰੋਗਰਾਮ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮੈਂ ਆਪਣੀ ਸਰਕਾਰ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਅੱਜ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨਣ ਦਾ ਮੌਕਾ ਮਿਲਿਆ।ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਵੀਰ ਬਾਲ ਦਿਵਸ’ ਸਾਨੂੰ ਯਾਦ ਕਰਵਾਏਗਾ ਕਿ ਦਸ ਗੁਰੂਆਂ ਦਾ ਯੋਗਦਾਨ ਕੀ ਹੈ, ਦੇਸ਼ ਦੇ ਸਵੈ-ਮਾਣ ਲਈ ਸਿੱਖ ਪਰੰਪਰਾ ਦੀ ਕੁਰਬਾਨੀ ਕੀ ਹੈ। ‘ਵੀਰ ਬਾਲ ਦਿਵਸ’ ਸਾਨੂੰ ਦੱਸੇਗਾ ਕਿ ਭਾਰਤ ਕੀ ਹੈ, ਭਾਰਤ ਦੀ ਪਛਾਣ ਕੀ ਹੈ।ਪ੍ਰੋਗਰਾਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ

ImageImageImage