ਪੰਜਾਬ ਸਮੇਤ ਉਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਧੁੰਦ ਛਾਈ ਰਹੀ – ਬਠਿੰਡਾ ‘ਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਹੋਇਆ ਦਰਜ – ਠੰਢ ਰਹੇਗੀ ਜਾਰੀ

ਪੰਜਾਬ ਸਮੇਤ ਉਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਧੁੰਦ ਛਾਈ ਰਹੀ ਅਤੇ ਕੜਾਕੇ ਦੀ ਠੰਢ ਜਾਰੀ ਹੈ , ਮੌਸਮ ਵਿਭਾਗ ਅਨੁਸਾਰ ਬਠਿੰਡਾ ‘ਚ ਕੜਾਕੇ ਦੀ ਠੰਢ ਪੈ ਗਈ, ਜਿੱਥੇ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2, 4.4 ਅਤੇ 3 ਡਿਗਰੀ ਸੈਲਸੀਅਸ , ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।