ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾਬੇਨ ਨਹੀਂ ਰਹੇ – ਅੱਜ ਤੜਕੇ ਹਸਪਤਾਲ ਵਿੱਚ ਲਏ ਅੰਤਿਮ ਸਵਾਸ 

 ਅਹਿਮਦਾਬਾਦ, 30 ਦਸੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਤੜਕੇ ਇੱਥੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 100 ਸਾਲ ਸੀ। ਉਹਨਾਂ ਨੂੰ ਬੁੱਧਵਾਰ ਸਵੇਰੇ ਹੀ ਅਹਿਮਦਾਬਾਦ ਦੇ ‘ਯੂ.ਐੱਨ. ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ’ ‘ਚ ਭਰਤੀ ਕਰਵਾਇਆ ਗਿਆ ਸੀ। ਆਪਣੇ ਬੁਲੇਟਿਨ ਵਿੱਚ ਹਸਪਤਾਲ ਨੇ ਕਿਹਾ, “ਹੀਰਾਬੇਨ ਮੋਦੀ ਦਾ ਯੂ.ਐੱਨ. ਮਹਿਤਾ ਹਾਰਟ ਹਸਪਤਾਲ ਵਿਚ ਇਲਾਜ ਦੌਰਾਨ 30 ਦਸੰਬਰ 2022 ਨੂੰ ਤੜਕੇ 3.30 ਵਜੇ ਦਿਹਾਂਤ ਹੋ ਗਿਆ।ਉਹਨਾਂ ਦਾ ਅੰਤਿਮ ਸੰਸਕਾਰ ਗਾਂਧੀ ਨਗਰ ਵਿਖ਼ੇ ਕੀਤਾ ਜਾਵੇਗਾ.

ਆਪਣੀ ਮਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਸ਼ਾਨਦਾਰ ਸਦੀ ਦਾ ਪ੍ਰਮਾਤਮਾ ਦੇ ਚਰਨਾਂ ਵਿਚ ਵਿਰਾਮ ਮਾਂ ਵਿਚ ਮੈਂ ਹਮੇਸ਼ਾ ਉਸ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ ਵਿਚ ਇਕ ਤਪੱਸਵੀ ਦੀ ਯਾਤਰਾ, ਇਕ ਨਿਰਸਵਾਰਥ ਕਰਮ ਯੋਗੀ ਦਾ ਪ੍ਰਤੀਕ ਅਤੇ ਕਦਰਾਂ-ਕੀਮਤਾਂ ਦੇ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਰਿਹਾ ਹੈ। ਪ੍ਰਧਾਨ ਮੰਤਰੀ ਦੀ ਮਾਤਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਧਾਂਜਲੀ ਭੇਟ ਕੀਤੀ ਹੈ

ਤਸਵੀਰਾਂ ਸ਼ੋਸ਼ਲ ਮੀਡੀਆ / ਟਵੀਟਰ