ਭਾਈ ਦਰਸ਼ਨ ਸਿੰਘ (ਸਾਥੀ ਭਾਈ ਨਿਰਮਲ ਸਿੰਘ ਖ਼ਾਲਸਾ) ਨੂੰ ਐਸਕਾਰਟ ਹਸਪਤਾਲ ਕੀਤਾ ਤਬਦੀਲ

ਅੰਮ੍ਰਿਤਸਰ 5 ਅਪ੍ਰੈਲ (ਨਿਊਜ਼ ਪੰਜਾਬ )-ਨਿਰਮਲ ਸਿੰਘ ਖ਼ਾਲਸਾ ਦੇ ਸਾਥੀ ਰਾਗੀ ਭਾਈ ਦਰਸ਼ਨ ਸਿੰਘ ਜੋ ਕਿ ਗੁਰੂ ਨਾਨਕ ਦੇਵ ਹਸਪਤਾਲ ਦੀ ਆਈਸੋਲੇਸ਼ਨ ਵਾਰਡ ‘ਚ ਜੇਰੇ ਇਲਾਜ ਸਨ, ਨੂੰ ਅੱਜ ਐਸਕਾਰਟ ਹਸਪਤਾਲ ਵਿਖੇ ਹੀ ਤਬਦੀਲ ਕੀਤਾ ਗਿਆ ਹੈ।
ਭਾਈ ਦਰਸ਼ਨ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਉਕਤ ਹਸਪਤਾਲ ਵਿਖੇ ਭੇਜਿਆ ਗਿਆ ਹੈ। ਭਾਈ ਦਰਸ਼ਨ ਸਿੰਘ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੋ ਰਹੇ ਇਲਾਜ ਤੋਂ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ। ਇਸ ਸਬੰਧੀ ਸਿਵਲ ਸਰਜਨ ਡਾਕਟਰ ਪ੍ਰਭਦੀਪ ਕੌਰ ਜੌਹਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਕਿ ਭਾਈ ਦਰਸ਼ਨ ਸਿੰਘ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਐਸਕਾਰਟ ਹਸਪਤਾਲ ਤਬਦੀਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਐਸਕਾਰਟ ਹਸਪਤਾਲ ਵਿਖੇ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਵੱਖਰਾ ਵਾਰਡ ਤਿਆਰ ਕੀਤਾ ਗਿਆ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਤਬਦੀਲ ਕੀਤਾ ਗਿਆ।