ਪਦਮ ਸ਼੍ਰੀ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ-ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੋਂ ਇਕ ਹਫਤੇ ਵਿਚ ਰਿਪੋਰਟ ਤਲਬ-ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਹੋਈ ਸੀ ਸ਼ਿਕਾਇਤ
ਚੰਡੀਗੜ•, 5 ਅਪ੍ਰੈਲ:( ਨਿਊਜ਼ ਪੰਜਾਬ ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ ਦੇ ਮਾਮਲੇ ਵਿੱਚ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੋਂ ਵਿਸਥਾਰਤ ਰਿਪੋਰਟ ਇਕ ਹਫਤੇ ਵਿਚ ਤਲਬ ਕੀਤੀ ਹੈ।
ਇਸ ਲਈ ਜਾਣਕਾਰੀ ਦਿੰਦਿਆ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦ ਹਿੰਦੂ ਅਖ਼ਬਾਰ ਵਿਚ 03-04-2020 ਨੂੰ ਛਪੀ ਖਬਰ ਦਾ ਨੋਟਿਸ ਲੈਂਦਿਆਂ ਇਹ ਇਹ ਜਾਂਚ ਕਰਾਉਣ ਦਾ ਫੈਸਲਾ ਲਿਆ ਹੈ। ਇਸ ਤੋ ਇਲਾਵਾ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਵੀ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਸੀ ਅਤੇ ਮੰਗ ਕੀਤੀ ਸੀ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ।
ਕਮਿਸ਼ਨ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੋਂ 7 ਦਿਨਾਂ ਵਿਚ ਰਿਪੋਰਟ ਤਲਬ ਕੀਤੀ ਹੈ।