ਨੈਸ਼ਲਨ ਲੋਕ ਅਦਾਲਤ ‘ਚ ਕੁੱਲ 46624 ਰੱਖੇ ਗਏ ਮਾਮਲਿਆਂ ‘ਚੋਂ 36865 ਕੇਸ਼ਾਂ ਦਾ ਨਿਪਟਾਰਾ

ਨਿਊਜ਼ ਪੰਜਾਬ 

ਲੁਧਿਆਣਾ, 11 ਫਰਵਰੀ  – Hon’ble Ms. Justice Ritu Bahri, ਜੱਜ,  ਪੰਜਾਬ  ਅਤੇ  ਹਰਿਆਣਾ  ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਅਤੇ Hon’ble Mr. Justice Tejinder Singh Dhindsa, ਜੱਜ,  ਪੰਜਾਬ  ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਦੀ ਦੇਖ ਰੇਖ ਹੇਠ ਅੱਜ ਮਿਤੀ 11-02-2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ  ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ Criminal Compoundable Offences, Cases U/s 138 NI Act, Money Recovery cases, MACT cases, Matrimonial Disputes (except divorce), Land Acquisition Cases (pending before Civil Courts), Electricity, Water Bills and other bill payment cases (excluding non-compoundable), Service matters relating to pay and allowances and retrial benefits, Revenue matters and other Civil cases (such as rent, easmentary rights, injunction suits,  specific performance suits etc.)  ਸ਼ਾਮਲ ਸਨ, ਆਦਿ  ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 27 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 7 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 46,624 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 36,865 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 1,44,38,33,066/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਸ੍ਰੀ ਰਮਨ ਸ਼ਰਮਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ  ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ।

ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।