ਮਾਨਸਿਕ ਠਹਿਰਾਵ ਕਿਵੇਂ ਆਵੇਗਾ ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 14 ਫਰਵਰੀ 2023
ਨਿਊਜ਼ ਪੰਜਾਬ
ਮਾਨਸਿਕ ਠਹਿਰਾਵ ਕਿਵੇਂ ਆਵੇਗਾ ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ
AMRIT VELE DA HUKUMNAMA,
SHRI DARBAR SAHIB,AMRITSAR,
ANG-899,14-02-2023
*ਰਾਮਕਲੀ ਮਹਲਾ ੫ ॥*
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
*रामकली महला ५ ॥*
ना तनु तेरा ना मनु तोहि ॥ माइआ मोहि बिआपिआ धोहि ॥ कुदम करै गाडर जिउ छेल ॥ अचिंतु जालु कालु चक्रु पेल ॥१॥हरि चरन कमल सरनाइ मना ॥ राम नामु जपि संगि सहाई गुरमुखि पावहि साचु धना ॥१॥ रहाउ ॥ऊने काज न होवत पूरे ॥ कामि क्रोधि मदि सद ही झूरे ॥ करै बिकार जीअरे कै ताई ॥ गाफल संगि न तसूआ जाई ॥२॥धरत धोह अनिक छल जानै ॥ कउडी कउडी कउ खाकु सिरि छानै ॥ जिनि दीआ तिसै न चेतै मूलि ॥ मिथिआ लोभु न उतरै सूलु ॥३॥पारब्रहम जब भए दइआल ॥ इहु मनु होआ साध रवाल ॥ हसत कमल लड़ि लीनो लाइ ॥ नानक साचै साचि समाइ ॥४॥४१॥५२॥
ਅਰਥ.. (ਹੇ ਭਾਈ!) ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ, (ਜਿਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ ।(ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ,(ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ॥੧॥ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ ।ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ॥੧॥ ਰਹਾਉ ॥ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ;ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ ।ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ,ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ॥੨॥ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ ।ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ ।ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ ।(ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ॥੩॥ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ,ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ ।ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ,ਤੇ, ਹੇ ਨਾਨਕ! (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ॥੪॥੪੧॥੫੨॥
अर्थ.. रामकली महला ५ ॥
हे प्राणी ! न यह शरीर तेरा है और न ही मन तेरे वश में है।तू मोह-माया के कारण धोखे में फँसा हुआ है।तू भेड़ के मेमने की तरह खेलता कूदता है औरअचानक ही मृत्यु के जाल में फॅस जाता है॥ १॥हे मन ! प्रभु चरणों की शरण ग्रहण करो,
राम नाम का जाप करो जो तेरा साथी एवं सहायक है, गुरुमुख ही नाम रूपी धन प्राप्त करता है॥ १॥ रहाउ॥इन्सान के अधूरे कार्य पूरे नहीं होते,वह काम, क्रोध के नशे में सदैव परेशान होता है।तू अपने मन के लिए अनेक पाप करता रहता है,”परन्तु , हे गाफिल ! तेरे साथ कुछ भी नहीं जाने वाला।॥ २ ॥तू लोगों के साथ बड़ा छल-कपट एवं अनेक प्रकार के धोखे करता है।कौड़ी-कौड़ी के लिए तू अपने सिर पर बदनामी की खाक डलवाता रहता है।जिस परमेश्वर ने अमूल्य जीवन दिया है, उसे तू बिल्कुल याद नहीं करता।झूठे लोभ के कारण तेरी पीड़ा दूर नहीं होती॥ ३॥जब परब्रह्म दयालु हो जाता है तोयह मन साधुओं की चरण-धूलि बन जाता है।हे नानक ! ईश्वर जब सुन्दर हाथों से अपने संग मिला लेता हैतो जीव परम सत्य में ही विलीन हो जाता है॥ ४॥ ४१ ॥ ५२ ॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!