ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਗ੍ਰਿਫਤਾਰ
ਚੰਡੀਗੜ੍ਹ- ਪੰਜਾਬ ਦੀ ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਇਕ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਨੂੰਨ ਲਈ ਸਭ ਬਰਾਬਰ ਹਨ , ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਉਸ ਦੇ ਕਥਿਤ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ.
Bhagwant Mann