ਭਾਈ ਅੰਮ੍ਰਿਪਾਲ ਸਿੰਘ ਦੇ ਸਾਥੀ ਭਾਈ ਲਵਪ੍ਰੀਤ ਸਿੰਘ ਤੂਫਾਨ ਕੁੱਝ ਸਮੇਂ ਬਾਅਦ ਹੋ ਜਾਵੇਗਾ ਰਿਹਾਅ
ਅਮ੍ਰਿਤਸਰ – ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਮਗਰੋਂ ਅਜਨਾਲਾ ਅਦਾਲਤ ਨੇ ਭਾਈ ਅੰਮ੍ਰਿਪਾਲ ਸਿੰਘ ਦੇ ਸਾਥੀ ਭਾਈ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।ਮੀਡੀਆ ਰਿਪੋਰਟਾਂ ਅਨੁਸਾਰ ਐਸਐਸਪੀ ਸਤਿੰਦਰ ਸਿੰਘ ਨੇ ਅਦਾਲਤ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅਜਨਾਲਾ ਕੋਰਟ ਨੇ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅਗਲੀ ਪ੍ਰਕਿਰਿਆ ਆਰੰਭ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਜ ਹੀ ਉਸ ਨੂੰ ਰਿਹਾ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਜਨਾਲਾ ਵਿਚ ਸਥਿਤੀ ਪੂਰੇ ਕੰਟਰੋਲ ਹੇਠ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਮੈਂਬਰੀ ਸਿੱਟ (SIT) ਦਾ ਗਠਨ ਕਰ ਦਿੱਤਾ ਗਿਆ ਹੈ। ਸਿੱਟ ਦੀ ਜਾਂਚ ਮਗਰੋਂ ਅਗਲੀ ਰਣਨੀਤੀ ਹੋਵੇਗੀ।
ਇਸੇ ਦੌਰਾਨ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ ਜਿੱਥੇ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋਈ ਸੀ। ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਰਿਹਾਈ ਦੀ ਮੰਗ ਨੂੰ ਲੈ ਕੇ ਆਪਣੇ ਸਮਰਥਕਾਂ ਸਮੇਤ ਥਾਣਾ ਅਜਨਾਲਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਸੀ। ‘ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਉਸਦੇ ਸਮਰਥਕਾਂ ਨਾਲ ਗੱਲਬਾਤ ਤੋਂ ਬਾਅਦ ਪੰਜਾਬ ਪੁਲਿਸ ਨੇ ਅਦਾਲਤ ਦਾ ਰੁਖ ਕੀਤਾ ਅਤੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ।