ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਭਾਈ ਲਵਪ੍ਰੀਤ ਸਿੰਘ ਤੂਫਾਨ ਹੋਏ ਰਿਹਾਅ – ਰਿਹਾਈ ਉਪਰੰਤ ਨੌਜਵਾਨਾਂ ਦਾ ਇਕੱਠ ਹੋਇਆ ਰਵਾਨਾ

Amritpal Singh's aide Lovepreet Toofan released from jail amid tension in Punjab

ਮ੍ਰਿਤਸਰ – ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਭਾਈ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਹੈ।ਅਜਨਾਲਾ ਅਦਾਲਤ ਦੇ ਹੁਕਮਾਂ ਉਤੇ ਭਾਈ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕੀਤਾ ਗਿਆ ਹੈ। ਭਾਈ ਲਵਪ੍ਰੀਤ ਸਿੰਘ ਕਾਨੂੰਨੀ ਪ੍ਰਕਿਰਿਆ ਮਗਰੋਂ ਅੰਮ੍ਰਿਤਸਰ ਦੀ ਜੇਲ੍ਹ ਵਿਚ ਰਿਹਾਅ ਹੋਣ ਉਪਰੰਤ ਸਿੱਖ ਨੌਜਵਾਨਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ।ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਭਾਈ ਤੂਫ਼ਾਨ ਅਤੇ ਜਥੇਬੰਦੀ ਦੇ ਹੋਰ ਮੈਂਬਰਾਂ ਨੇ ਬੋਲੇ ​​ਸੋ ਨਿਹਾਲ ਦੇ ਜੈਕਾਰੇ ਲਾਏ। ਇਸ ਦੌਰਾਨ ਲਵਪ੍ਰੀਤ ਨੇ ਕਿਹਾ ਕਿ ਪੁਲਿਸ ਹਿਰਾਸਤ ਵਿੱਚ ਉਸ ਨਾਲ ਕੋਈ ਬੁਰਾ ਵਿਵਹਾਰ ਨਹੀਂ ਕੀਤਾ ਗਿਆ।ਇਸ ਤੋਂ ਪਹਿਲਾਂ ਐਸਐਸਪੀ ਨੇ ਕਿਹਾ ਸੀ ਕਿ ਭਾਈ ਤੂਫ਼ਾਨ ਨੇ ਸਬੂਤ ਪੇਸ਼ ਕੀਤੇ ਕਿ ਉਹ ਮੌਕੇ ‘ਤੇ ਮੌਜੂਦ ਨਹੀਂ ਸੀ। ਅਸੀਂ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ।

 

ਤਸਵੀਰਾਂ ਸ਼ੋਸ਼ਲ ਮੀਡੀਆ / ਟਵੀਟਰ