ਬਾਣੀ ਦੀ ਤਾਕਤ – ਵਿਚਾਰ ਗਿਆਨੀ ਜਸਵੀਰ ਸਿੰਘ ਚਾਕਰ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 28 ਫਰਵਰੀ 2022
ਨਿਊਜ਼ ਪੰਜਾਬ
ਬਾਣੀ ਦੀ ਤਾਕਤ – ਵਿਚਾਰ ਗਿਆਨੀ ਜਸਵੀਰ ਸਿੰਘ ਚਾਕਰ
*ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ।।*
Shri Harmandar Sahib,amritsar,
Ang-491,28-02-2023
*ਗੂਜਰੀ ਮਹਲਾ ੩ ॥*
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
*गूजरी महला ३ ॥*
तिसु जन सांति सदा मति निहचल जिस का अभिमानु गवाए ॥ सो जनु निरमलु जि गुरमुखि बूझै हरि चरणी चितु लाए ॥१॥ हरि चेति अचेत मना जो इछहि सो फलु होई ॥ गुर परसादी हरि रसु पावहि पीवत रहहि सदा सुखु होई ॥१॥ रहाउ ॥ सतिगुरु भेटे ता पारसु होवै पारसु होइ त पूज कराए ॥ जो उसु पूजे सो फलु पाए दीखिआ देवै साचु बुझाए ॥२॥ विणु पारसै पूज न होवई विणु मन परचे अवरा समझाए ॥ गुरू सदाए अगिआनी अंधा किसु ओहु मारगि पाए ॥३॥ नानक विणु नदरी किछू न पाईऐ जिसु नदरि करे सो पाए ॥ गुर परसादी दे वडिआई अपणा सबदु वरताए ॥४॥५॥७॥
ਪਦ ਅਰਥ: ਨਿਹਚਲ = ਅਡੋਲ। ਜਿਸ ਕਾ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਨਿਰਮਲੁ = ਪਵਿਤ੍ਰ। ਜਿ = ਜਿਹੜਾ। ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ।1।
ਚੇਤਿ = ਚੇਤੇ ਕਰ, ਸਿਮਰ। ਅਚੇਤ = ਹੇ ਗ਼ਾਫ਼ਲ! ਇਛਹਿ = ਤੂੰ ਚਾਹੇਂਗਾ। ਪਾਵਹਿ = ਤੂੰ ਪ੍ਰਾਪਤ ਕਰੇਂਗਾ। ਪੀਵਤ ਰਹਹਿ = (ਜੇ) ਤੂੰ ਪੀਂਦਾ ਰਹੇਂਗਾ।1। ਰਹਾਉ।
ਭੇਟੇ = ਮਿਲ ਪਏ। ਪਾਰਸੁ = ਲੋਹੇ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪੂਜ = ਆਦਰ-ਮਾਣ। ਦੀਖਿਆ = ਸਿੱਖਿਆ। ਸਾਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ।2।
ਹੋਵਈ = ਹੋਵਏ, ਹੋਵੈ, ਹੁੰਦੀ। ਮਾਰਗਿ = (ਸਹੀ) ਰਸਤੇ ਉਤੇ।3।
ਨਦਰੀ = ਮੇਹਰ ਦੀ ਨਜ਼ਰ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਸਬਦੁ = ਸਿਫ਼ਤਿ-ਸਾਲਾਹ ਦੀ ਬਾਣੀ। ਵਰਤਾਏ = ਵੰਡਦਾ ਹੈ, ਵਸਾਂਦਾ ਹੈ।4।
ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।
ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2। (ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।
ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।5।7।
पद्अर्थ: निहचल = अडोल। निरमलु = पवित्र। जि = जो। गुरमुखि = गुरू की ओर मुंह करके।1।
जिस का: शब्द ‘जिसु’ की ‘ु’ मात्रा संबंधक ‘का’ के कारण हट गई है।
चेति = याद कर, सिमर। अचेत = हे गाफ़ल! इछहि = तू चाहेगा। पावहि = तू प्राप्त करेगा। पीवत रहहि = (अगर) तू पीता रहेगा।1। रहाउ।
भेटे = मिल जाए। पारसु = लोहे को सोना बना देने वाला पत्थर। पूज = आदर मान। दीखिआ = शिक्षा। साचु = सदा स्थिर रहने वाला परमात्मा।2।
होवई = होगी, होती है। मारगि = (सही) रास्ते पर।3।
नदरी = मेहर की नजर। परसादी = कृपा से। सबदु = सिफत सालाह की बाणी। वरताऐ = बाँटता है, बसाता है।4।
अर्थ: हे (मेरे गाफिल मन!) परमात्मा को याद करता रह, तुझे वही फल मिलेगा जो तू मांगेगा। (गुरू की शरण पड़) गुरू की कृपा से तू परमात्मा के नाम का रस हासिल कर लेगा, और तू उस रस को पीता रहेगा, तो तूझे सदा आनंद मिलता रहेगा।1। रहाउ।
हे भाई! परमात्मा जिस मनुष्य का अहंकार दूर कर देता है, उस मनुष्य को आत्मिक शांति प्राप्त हो जाती है, उसकी बुद्धि (माया-मोह में) डोलने से हट जाती है। जो मनुष्य गुरू की शरण पड़ के (ये भेद) समझ लेता है, और, परमात्मा के चरणों में अपना चित्त जोड़ता है, वह मनुष्य पवित्र जीवन वाला बन जाता है।1।
हे भाई! जब किसी मनुष्य को गुरू मिल जाता है तब वह पारस बन जाता है (वह और मनुष्यों को भी ऊँचे जीवन वाला बनाने के लायक हो जाता है), जब वह पारस बनता है तब लोगों से आदर-मान पाता है। जो भी मनुष्य उसका आदर करता है वह (उच्च आत्मिक जीवन-रूप) फल प्राप्त करता है। (पारस बना हुआ मनुष्य औरों को उच्च जीवन की) शिक्षा देता है।, और, सदा स्थिर रहने वाले प्रभू के सिमरन की बुद्धि देता है।2।
(पर, हे भाई!) पारस बने बिना (दुनिया से) आदर-मान नहीं मिलता, (क्योंकि) अपना मन सिमरन में पतीजे बिना ही वह मनुष्य औरों को (सिमरन की) शिक्षा देता है। जो मनुष्य खुद तो ज्ञान से वंचित है, खुद तो माया के मोह में अंधा हुआ पड़ा है, पर अपने आप को गुरू कहलवाता है वह किसी और को (सही रास्ते पर) नहीं डाल सकता।3।
हे नानक! (किसी के वश की बात नहीं) परमात्मा की मेहर की निगाह के बिना कुछ भी प्राप्त नहीं होता (आत्मिक जीवन की दाति नहीं मिलती)। जिस मनुष्य पर मेहर की नजर करता है वह मनुष्य ये दाति हासिल कर लेता है। गुरू की कृपा की बरकति से परमात्मा (जिस मनुष्य को) वडिआई बख्शता है उसके हृदय में अपनी सिफत सालाह की बाणी बसाता है।4।5।7।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!