ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ – ਹਾਈ ਕੋਰਟ ਜਾਣ ਦੀ ਸਲਾਹ

– ਐਡਵੋਕੇਟ ਕਰਨਦੀਪ ਸਿੰਘ ਕੈਰੋਂ

ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ,ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖਿਲਾਫ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ ‘ਚ ਦੋ ਜੱਜਾਂ ਦੀ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਜੱਜਾਂ ਨੇ ਕਿਹਾ ਕਿ ਤੁਸੀਂ ਹਾਈ ਕੋਰਟ ਜਾ ਸਕਦੇ ਸੀ। ਸਿੱਧੇ ਤੌਰ ‘ਤੇ ਸੁਪਰੀਮ ਕੋਰਟ ਵਿਚ ਆਉਣਾ ਚੰਗਾ ਅਤੇ ਸਿਹਤਮੰਦ ਅਭਿਆਸ ਨਹੀਂ ਹੈ। ਤੁਹਾਡੇ ਕੋਲ ਜ਼ਮਾਨਤ ਲਈ ਹਾਈ ਕੋਰਟ ਦਾ ਵਿਕਲਪ ਹੈ।