ਆਤਮਿਕ ਆਵਾਜ਼ ਕਿਵੇਂ ਸੁਣਾਗੇ? – ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 2 ਮਾਰਚ 2023
ਨਿਊਜ਼ ਪੰਜਾਬ
ਆਤਮਿਕ ਆਵਾਜ਼ ਕਿਵੇਂ ਸੁਣਾਗੇ? – ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ
AMRIT VELE DA HUKAMNAMA,
SRI DARBAR SAHIB,AMRITSAR,
ANG-537,02-03 -2023
*ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧॥*
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥
*रागु बिहागड़ा छंत महला ४ घरु १॥*
हरि हरि नामु धिआईऐ मेरी जिंदुड़ीए गुरमुखि नामु अमोले राम ॥ हरि रसि बीधा हरि मनु पिआरा मनु हरि रसि नामि झकोले राम ॥ गुरमति मनु ठहराईऐ मेरी जिंदुड़ीए अनत न काहू डोले राम ॥ मन चिंदिअड़ा फलु पाइआ हरि प्रभु गुण नानक बाणी बोले राम ॥१॥ गुरमति मनि अम्रितु वुठड़ा मेरी जिंदुड़ीए मुखि अम्रित बैण अलाए राम ॥ अम्रित बाणी भगत जना की मेरी जिंदुड़ीए मनि सुणीऐ हरि लिव लाए राम ॥ चिरी विछुंना हरि प्रभु पाइआ गलि मिलिआ सहजि सुभाए राम ॥ जन नानक मनि अनदु भइआ है मेरी जिंदुड़ीए अनहत सबद वजाए राम ॥२॥ सखी सहेली मेरीआ मेरी जिंदुड़ीए कोई हरि प्रभु आणि मिलावै राम ॥ हउ मनु देवउ तिसु आपणा मेरी जिंदुड़ीए हरि प्रभ की हरि कथा सुणावै राम ॥ गुरमुखि सदा अराधि हरि मेरी जिंदुड़ीए मन चिंदिअड़ा फलु पावै राम ॥ नानक भजु हरि सरणागती मेरी जिंदुड़ीए वडभागी नामु धिआवै राम ॥३॥करि किरपा प्रभ आए मिलु मेरी जिंदुड़ीए गुरमति नामु परगासे राम ॥ हउ हरि बाझु उडीणीआ मेरी जिंदुड़ीए जिउ जल बिनु कमल उदासे राम ॥ गुरि पूरै मेलाइआ मेरी जिंदुड़ीए हरि सजणु हरि प्रभु पासे राम ॥ धनु धनु गुरू हरि दसिआ मेरी जिंदुड़ीए जन नानक नामि बिगासे राम ॥४॥१॥
Raag Bihaagraa, Chhant, Fourth Mehl, First House: One Universal Creator God. By The Grace Of The True Guru: Meditate on the Name of the Lord, Har, Har, O my soul; as Gurmukh, meditate on the invaluable Name of the Lord. My mind is pierced through by the sublime essence of the Lord’s Name. The Lord is dear to my mind. With the sublime essence of the Lord’s Name, my mind is washed clean. Under Guru’s Instructions, hold your mind steady; O my soul, do not let it wander anywhere. One who utters the Bani of the Praises of the Lord God, O Nanak, obtains the fruits of his heart’s desires. ||1|| Under Guru’s Instruction, the Ambrosial Name abides within the mind, O my soul; with your mouth, utter the words of ambrosia. The Words of the devotees are Ambrosial Nectar, O my soul; hearing them in the mind, embrace loving affection for the Lord. Separated for so very long, I have found the Lord God; He holds me close in His loving embrace. Servant Nanak’s mind is filled with bliss, O my soul; the unstruck sound-current of the Shabad vibrates within. ||2|| If only my friends and companions would come and unite me with my Lord God, O my soul. I offer my mind to the one who recites the sermon of my Lord God, O my soul. As Gurmukh, ever worship the Lord in adoration, O my soul, and you shall obtain the fruits of your heart’s desires. O Nanak, hurry to the Lord’s Sanctuary; O my soul, those who meditate on the Lord’s Name are very fortunate. ||3|| By His Mercy, God comes to meet us, O my soul; through the Guru’s Teachings, He reveals His Name. Without the Lord, I am so sad, O my soul – as sad as the lotus without water. The Perfect Guru has united me, O my soul, with the Lord, my best friend, the Lord God. Blessed, blessed is the Guru, who has shown me the Lord, O my soul; servant Nanak blossoms forth in the Name of the Lord. ||4||1||
ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।
अर्थ:हे मेरी सोहणी जिंदे! सदा परमात्मा का नाम सिमरना चाहिए परमात्मा का अमोलक नाम गुरू के द्वारा ही मिलता है। जो मन परमात्मा के नाम रस में बेधा जाता है, वह मन परमात्मा को प्यारा लगता है, वह मन आनंद से प्रभू के नाम में डुबकी लगाए रखता है।हे मेरी सोहणी जिंदे! गुरू की मति पर चल के इस मन को (प्रभू चरणों में) टिकाना चाहिए (गुरू की मति की बरकति से मन) किसी और तरफ नहीं डोलता। हे नानक! जो मनुष्य (गुरमति पर चल के) प्रभू के गुणों वाली बाणी उच्चारता रहता है, वह मन-इच्छित फल पा लेता है।1।हे मेरी सोहणी जिंदे! गुरू की मति की बरकति से जिस मनुष्य के मन में आत्मक जीवन देने वाला नाम-जल आ बसता है वह मनुष्य अपने मुँह से आत्मिक जीवन देने वाली बाणी सदा उचारता रहता है। हे जिंदे! परमात्मा की भक्ति करने वाले मनुष्यों की बाणी आत्मिक जीवन देने वाली है परमात्मा के चरणों में सुरति जोड़ के वह बाणी मन से (ध्यान से) सुननी चाहिए (जो मनुष्य सुनता है उसे) चिरों से विछुड़ा हुआ परमात्मा आ मिलता है, आत्मिक अडोलता और प्रेम के कारण उसके गले से आ लगता है। हे दास नानक! (कह–) हे मेरी सुंदर जिंदे! उस मनुष्य के मन में आत्मिक आनंद बना रहता है, वह अपने अंदर एक-रस सिफत सालाह की बाणी का (मानो, बाजा) बजाता रहता है।2।हे मेरी सोहणी जिंदे! (कह–) हे मेरी सखी सहेलियो! अगर कोई मेरा हरि-प्रभू को ला के मुझसे मिला दे, अगर कोई मुझे परमात्मा की सिफत-सालाह की बातें सुनाया करे, तो मैं अपना मन उसके हवाले कर दूँ। हे मेरी सोहणी जीवात्मा! गुरू की शरण पड़ के परमात्मा का नाम सिमरा कर, (जो कोई सिमरता है वह) मन-इच्छित फल प्राप्त कर लेता है।हे नानक! (कह–) हे मेरी सुंदर जीवात्मा! परमात्मा की शरण पड़ी रह। बड़े भाग्यों वाला मनुष्य ही परमात्मा का नाम सिमरता है।3।हे मेरी सुंदर जीवात्मा! (कह–) हे प्रभू! कृपा करके मुझे आ मिल। (हे जिंदे!) गुरू की मति पर चल के ही हरि-नाम (हृदय में) चमकता है। हे मेरी सोहणी जीवात्मा! (कह–) मैं परमात्मा के बगैर कुम्हलाई रहती हूँ। हे मेरी सोहणी जीवात्मा! जिसको पूरे गुरू ने सज्जन हरि मिला दिया, उसे हरि-प्रभू अपने अंग-संग बसता दिखाई देने लग जाता है। हे दास नानक! (कह–) हे मेरी सोहणी जिंदे! गुरू सलाहने योग्य है, सदा उस्तति का पात्र है। गुरू ने जिस को (परमात्मा का) पता बता दिया (उस का हृदय) नाम की बरकति से खिल उठता है।4।1।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!