31 ਮਾਰਚ ਤੱਕ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਾਉਣ ਵਾਲਿਆਂ ਨੂੰ ਸਟੈਂਪ ਡਿਊਟੀ ਵਿੱਚ ਵਿਸ਼ੇਸ਼ ਰਿਆਇਤ – ਫੀਸ ਹੋਈ ਘੱਟ – ਪੜ੍ਹੋ ਸਰਕਾਰ ਨੇ ਕੀ ਕੀਤਾ ਐਲਾਨ

ਨਿਊਜ਼ ਪੰਜਾਬ
ਚੰਡੀਗੜ੍ਹ, 2 ਮਾਰਚ:
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ।

ਤਫ਼ਸੀਲ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਹੁਣ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀਆਈਡੀਬੀ ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
——-