ਮਣੀਕਰਨ ਸਾਹਿਬ – ਤਨਾਅ ਤੋਂ ਬਾਅਦ ਸਥਿਤੀ ਕੰਟਰੋਲ ਵਿੱਚ – ਹਿਮਾਚਲ ਦੇ ਮੁੱਖ ਮੰਤਰੀ ਨੇ ਕਿਹਾ ਆਪਸੀ ਤਕਰਾਰ ਹੋਇਆ – ਡੀਜੀਪੀ ਪੰਜਾਬ ਅਤੇ ਡੀਜੀਪੀ ਹਿਮਾਚਲ ਪ੍ਰਦੇਸ਼ ਨੇ ਕੀਤੀ ਅਪੀਲ ਜਾਰੀ – ਪੜ੍ਹੋ ਘਟਨਾ ਬਾਰੇ ਕੀ ਕਿਹਾ ਸਰਕਾਰ ਨੇ
ਮਣੀਕਰਨ ਸਾਹਿਬ ’ਚ ਦੇਰ ਰਾਤ ਸੈਲਾਨੀਆਂ ਨਾਲ ਝੜਪ ਤੋਂ ਬਾਅਦ ਮਾਮੂਲੀ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਇੱਕ ਪਾਸੜ ਵੀਡੀਓ ਸੋਸ਼ਲ਼ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੋਂ ਪਹੁੰਚੇ ਨੌਜਵਾਨਾਂ ਵੱਲੋਂ ਸਥਾਨਕ ਲੋਕਾਂ ਦੇ ਘਰਾਂ ਦੇ ਸ਼ੀਸ਼ੇ ਵੀ ਤੋੜੇ ਅਤੇ ਤਲਵਾਰਾਂ ਵੀ ਲਹਿਰਾਈਆਂ ਸੀ। ਇੱਹ ਕਿਸ ਕਾਰਨ ਹੋਇਆ ਹਾਲੇ ਤੱਕ ਸਪਸ਼ਟ ਨਹੀਂ ਹੋ ਸਕਿਆ। ਦੂਜੇ ਪਾਸੇ ਮਣੀਕਰਨ ਸਾਹਿਬ ਵਿਖੇ ਹੋਈ ਝੜਪ ਤੋਂ ਬਾਅਦ ਗੁੱਸੇ ਚ ਆਏ ਪੰਜਾਬੀ ਨੌਜਵਾਨਾਂ ਨੇ ਹਿਮਾਚਲ ਤੇ ਪੰਜਾਬ ਬਾਰਡਰ ’ਤੇ ਜਾਮ ਲਗਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸ੍ਰੀ ਕੀਰਤਪੁਰ ਸਾਹਿਬ ਨੇੜੇ ਸੜਕ ਰੋਕ ਕੇ ਨੌਜਵਾਨਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਕੁਝ ਨੌਜਵਾਨ ਦੋਸਤ ਆਪਸ ‘ਚ ਭਿੜ ਗਏ ਅਤੇ ਇਸ ਤੋਂ ਬਾਅਦ ਕੁਝ ਗੱਲਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਅਤੇ ਮਾਹੌਲ ਤਣਾਅਪੂਰਨ ਹੋ ਗਿਆ।ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਨੇ ਟਵੀਟ ਕਰਕੇ ਅਪੀਲ ਕੀਤੀ ਹੈ ਕਿ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਗੁੰਮਰਾਹ ਨਾ ਹੋਵੋ। ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਵਿਚ ਇਸ ਵਿਸ਼ੇ ‘ਤੇ ਚਰਚਾ ਕੀਤੀ ਗਈ। ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਅਤੇ ਸ਼ਰਧਾਲੂਆਂ ਦਾ ਸੁਆਗਤ ਹੈ।
ਉੱਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਬੀਤੀ ਰਾਤ ਗੁੰਡਾਗਰਦੀ ਤੋਂ ਬਾਅਦ ਕੁੱਲੂ ਦੇ ਮਣੀਕਰਨ ਵਿੱਚ ਸਥਿਤੀ ਸ਼ਾਂਤੀਪੂਰਨ ਹੈ ਅਤੇ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਮਾਮਲਾ ਧਾਰਮਿਕ ਜਾਂ ਸਿਆਸੀ ਨਹੀਂ ਹੈ। ਸਗੋਂ ਕੁਝ ਨੌਜਵਾਨ ਦੋਸਤ ਆਪਸ ‘ਚ ਭਿੜ ਗਏ ਅਤੇ ਇਸ ਤੋਂ ਬਾਅਦ ਕੁਝ ਗੱਲਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਅਤੇ ਮਾਹੌਲ ਤਣਾਅਪੂਰਨ ਹੋ ਗਿਆ। ਬੀਤੀ ਰਾਤ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਸੀ ਪਰ ਪੁਲਿਸ ਨੇ ਸਥਿਤੀ ਨੂੰ ਕਾਬੂ ਹੇਠ ਕਰ ਲਿਆ। ਪੰਜਾਬ ਅਤੇ ਹਿਮਾਚਲ ਦਾ ਆਪਸੀ ਭਾਈਚਾਰਾ ਹੈ, ਇਸ ਲਈ ਸਰਕਾਰ ਪੰਜਾਬ ਦੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਗੰਭੀਰ ਹੈ।
Tweet
&
are working together to maintain Law & Order Request citizens not to panic or spread fake news or hate speech (1/2)