ਨਿੱਜੀ ਹਸਪਤਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ, ਨਹੀਂ ਤਾਂ ਹੋਵੇਗੀ ਕਾਰਵਾਈ-ਡਿਪਟੀ ਕਮਿਸ਼ਨਰ

-ਮੁਹੱਲਿਆਂ ਅਤੇ ਬਸਤੀਆਂ ਦੇ ਲੋਕ ਵੀ ਸਹਿਯੋਗ ਕਰਨ-ਡਿਪਟੀ ਕਮਿਸ਼ਨਰ
-ਇੱਕ ਹੋਰ ਮਰੀਜ਼ ਪਾਜ਼ੀਟਿਵ ਪਾਇਆ, ਕੁੱਲ 7 ਪਾਜ਼ੀਟਿਵ ਹੋਏ
-ਕਿਹਾ! ਸਥਿਤੀ ਜ਼ਿਲ•ਾ ਪ੍ਰਸਾਸ਼ਨ ਦੇ ਪੂਰਨ ਕਾਬੂ ਹੇਠ
-ਜ਼ਿਲ•ਾ ਵਾਸੀਆਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
ਲੁਧਿਆਣਾ, 6 ਅਪ੍ਰੈੱਲ (000)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿੱਜੀ ਹਸਪਤਾਲਾਂ ਨੇ ਇਸ ਸੰਕਟ ਦੀ ਸਥਿਤੀ ਵਿੱਚ ਆਪਣੀਆਂ ਸਿਹਤ ਸੇਵਾਵਾਂ ਜਾਰੀ ਨਾ ਰੱਖੀਆਂ ਤਾਂ ਉਨ•ਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਜਾਵੇਗੀ। ਉਨ•ਾਂ ਕਿਹਾ ਕਿ ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਨਿੱਜੀ ਹਸਪਤਾਲ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ।
ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਹਾਲੇ ਵੀ ਕੁਝ ਮੁਹੱਲਿਆਂ ਅਤੇ ਬਸਤੀਆਂ ਦੇ ਲੋਕ ਘਰੋਂ ਬਾਹਰ ਨਿਕਲ ਕੇ ਇਧਰ ਉਧਰ ਘੁੰਮਦੇ ਨਜ਼ਰ ਆਉਂਦੇ ਹਨ, ਜੋ ਕਿ ਗਲਤ ਹੈ। ਉਨ•ਾਂ ਅਜਿਹੇ ਲੋਕਾਂ ਨੂੰ ਲੋਕ ਹਿੱਤ ਵਿੱਚ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ•ਾ ਪ੍ਰਸਾਸ਼ਨ ਦਾ ਸਹਿਯੋਗ ਕਰਨ। ਜੋ ਲੋਕ ਹਦਾਇਤਾਂ ਦੀ ਉਲੰਘਣਾ ਕਰਨਗੇ ਉਨ•ਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ, ਜਿਨ•ਾਂ ਵਿੱਚੋਂ ਇੱਕ ਮਰੀਜ਼ ਜ਼ਿਲ•ਾ ਜਲੰਧਰ ਨਾਲ ਸੰਬੰਧਤ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਲਏ ਗਏ 384 ਨਮੂਨਿਆਂ ਵਿੱਚੋਂ 329 ਨਮੂਨਿਆਂ ਦੇ ਨਤੀਜੇ ਆ ਗਏ ਹਨ, ਜਿਨ•ਾਂ ਵਿੱਚੋਂ 322 ਨੈਗੇਟਿਵ ਪਾਏ ਗਏ ਹਨ, ਜਦਕਿ 7 ਦੇ ਨਤੀਜੇ ਬਾਕੀ ਹਨ। ਉਨ•ਾਂ ਦੱਸਿਆ ਕਿ ਤਬਲੀਗੀ ਸਮਾਗਮ ਨਾਲ ਸੰਬੰਧਤ ਦੋ ਵਿਅਕਤੀਆਂ ਦੇ ਨਮੂਨੇ ਪਾਜ਼ੀਟਿਵ ਆਏ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਆਗਾਮੀ ਕਣਕ ਦੀ ਵਾਢੀ ਨੂੰ ਧਿਆਨ ਵਿੱਚ ਰੱਖ ਕੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਹੁਣੇ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਅਧਿਕਾਰੀਆਂ ਨੂੰ ਸੁਚੱਜੀ ਵਾਢੀ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ ਗਏ ਹਨ।
ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮ ਰਾਹੀਂ ਅਫਵਾਹਾਂ ਫੈਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕੋਵਿਡ 19 ਦੇ ਚੱਲਦਿਆਂ ਕੁਝ ਲੋਕਾਂ ਵੱਲੋਂ ਗਲਤ ਪ੍ਰਚਾਰ ਜਾਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਵਿੱਚ ਘਬਰਾਹਟ ਪੈਦਾ ਹੁੰਦੀ ਹੈ। ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਸ੍ਰੀ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨ•ਾ ਵੈਰੀਫਾਈ ਕੀਤਿਆਂ ਕੋਈ ਵੀ ਖ਼ਬਰ ਅੱਗੇ ਨਾ ਸਾਂਝੀ ਕਰਨ।
ਉਨ•ਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਪੂਰਨ ਰੂਪ ਵਿੱਚ ਜ਼ਿਲ•ਾ ਪ੍ਰਸਾਸ਼ਨ ਦੇ ਕਾਬੂ ਹੇਠ ਹੈ। ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਪੂਰਨ ਤੌਰ ‘ਤੇ ਮੰਨਣਾ ਚਾਹੀਦਾ ਹੈ।