ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ – ਵੇਖੋ ਤਸਵੀਰਾਂ

 

ਅੰਮ੍ਰਿਤਸਰ , 9 ਮਾਰਚ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ’ਚ ਮੱਥਾ ਟੇਕਿਆ। ਫਿਲਹਾਲ ਰਾਸ਼ਟਰਪਤੀ ਗੁਰਬਾਣੀ ਕੀਰਤਨ ਦਾ ਸਰਵਣ ਕਰ ਰਹੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਪਹੁੰਚਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਧਾਮੀ , ਜਨਰਲ ਸਕੱਤਰ ਸ੍ਰ.ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਅਹੁਦੇਦਾਰਾਂ ਨੇ ਸੁਆਗਤ ਕੀਤਾ ਅਤੇ

ਸ਼੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਕਰਕੇ ਦਰਸ਼ਨਾਂ ਲਈ ਪਹੁੰਚੇ , ਉਹਨਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਵਜੋਂ ਰੁਮਾਲਾ ਭੇਟ ਕੀਤਾ ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਿਰੋਪਾ ਦਿੱਤੇ। ਉਹਨਾਂ ਮੱਥਾ ਟੇਕਣ ਤੋਂ ਬਾਅਦ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ।Image

Image

Image

ImageImageImageImageImageImage

 

ਤਸਵੀਰਾਂ ਧੰਨਵਾਦ ਸਹਿਤ ਪੀ ਟੀ ਸੀ ਸਿਮਰਨ/SGPC / PIB