ਜੀ ਐਨ ਈ ਕਾਲਜ ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ, ਰੁਪਿੰਦਰ ਕੌਰ ਸਰਾਂ, ਏਡੀਸੀਪੀ ਮੁੱਖ ਮਹਿਮਾਨ ਵਜੋਂ ਸ਼ਾਮਿਲ

ਨਿਊਜ਼ ਪੰਜਾਬ

ਲੁਧਿਆਣਾ, 9 ਮਾਰਚ

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ  ਕਾਸਮਿਕ ਕਲੱਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਇੰਟਰੈਕਟਿਵ ਸੈਸ਼ਨ ਕਰਵਾਇਆ ਗਿਆ । ਇਸ ਸੈਸ਼ਨ ਵਿਚ ਰੁਪਿੰਦਰ ਕੌਰ ਸਰਾਂ, ਏਡੀਸੀਪੀ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ । ਇਸ ਸੈਸ਼ਨ ਦੌਰਾਨ ਉਨ੍ਹਾਂ ਨੇ ਕਾਲਜ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦੌਰ ਸਮਾਨਤਾ ਦਾ ਦੌਰ ਹੈ ਅਤੇ ਸਭ ਨੂੰ ਇੱਕ-ਦੂਸਰੇ ਦੀ ਇੱਜ਼ਤ ਕਰਨੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਮੰਜ਼ਿਲ ਪਾਉਣ ਲਈ ਦ੍ਰਿੜ ਨਿਸ਼ਚਾ ਕਰਕੇ ਮਿਹਨਤ ਕਰਨੀ ਚਾਹੀਦੀ ਹੈ । ਜੇਕਰ ਸਾਨੂੰ ਕਿਸੇ ਕੰਮ ਵਿੱਚ ਅਸਫਲਤਾ ਦਾ ਸਾਹਮਣਾ ਕਰਨਾ ਪੈ ਜਾਵੇ ਉਸਦਾ ਨਾਲ ਸਾਨੂੰ ਆਪਣੇ ਜਜ਼ਬੇ ਨੂੰ ਘਟਣ ਨਹੀਂ ਦੇਣਾ ਚਾਹੀਦਾ । ਉਹਨਾਂ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤਿਵਿਧੀਆਂ ਵਿੱਚ ਬਰਾਬਰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ, ਤਾਂ ਜੋ ਵਿਦਿਆਰਥੀਆਂ ਦਾ ਬਹੁ-ਪੱਖੀ ਵਿਕਾਸ ਹੋ ਸਕੇ । ਉਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਸ਼ਨਾਂ ਦੇ ਉੱਤਰ ਵੀ ਦਿੱਤੇ । ਇਸ ਮੌਕੇ ਕਾਲਜ ਦੇ ਐਨ ਐਸ ਐਸ ਵਿਭਾਗ ਵੱਲੋਂ ਵੀ ਵਿਦਿਆਰਥੀਆਂ ਨੂੰ ਮਹਿਲਾ ਸਸ਼ਕਤੀਕਰਨ ਬਾਰੇ ਜਾਗਰੂਕ ਕੀਤਾ ਗਿਆ । ਦਿੱਤੀ ਗਈਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾਕਟਰ ਸਹਿਜਪਾਲ ਸਿੰਘ ਨੇ ਏਡੀਸੀਪੀ ਰੁਪਿੰਦਰ ਕੌਰ ਸਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।