ਕੇਂਦਰ ਸਰਕਾਰ ਦੀ ਸ਼ਕਾਇਤ ‘ਤੇ ਖਾਲਿਸਤਾਨ ਦੇ ਸਮਰਥਨ ਵਾਲੇ YouTube ਚੈਨਲਾਂ ਨੂੰ ਬੰਦ ਕੀਤਾ
ਸੂਚਨਾ ਅਤੇ ਪ੍ਰਸਾਰਣ ਸਕੱਤਰ ਅਪੂਰਵ ਚੰਦਰਾ ਨੇ ਕਿਹਾ ਕਿ ਪਿਛਲੇ ਦਸ ਦਿਨਾਂ ਵਿੱਚ ਵਿਦੇਸ਼ਾਂ ਤੋਂ ਸੰਚਾਲਿਤ ਅੱਠ ਯੂਟਿਊਬ ਚੈਨਲਾਂ ਨੂੰ ਬਲੌਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਸਮੱਗਰੀ ਵਾਲੇ ਚੈਨਲ ਸਰਹੱਦੀ ਸੂਬੇ ਵਿੱਚ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਨਵੀਂ ਦਿੱਲੀ। ਖਾਲਿਸਤਾਨ ਦੇ ਸਮਰਥਨ ਵਿੱਚ ਸਮੱਗਰੀ ਪ੍ਰਸਾਰਿਤ ਕਰਨ ਵਾਲੇ ਅੱਠ YouTube ਚੈਨਲਾਂ ਨੂੰ ਕਥਿਤ ਤੌਰ ‘ਤੇ ਕੇਂਦਰ ਸਰਕਾਰ ਦੀ ਸ਼ਕਾਇਤ ‘ਤੇ ਬਲਾਕ ਕਰ ਦਿੱਤਾ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਚਨਾ ਅਤੇ ਪ੍ਰਸਾਰਣ ਸਕੱਤਰ ਅਪੂਰਵ ਚੰਦਰਾ ਨੇ ਕਿਹਾ ਕਿ ਪਿਛਲੇ ਦਸ ਦਿਨਾਂ ਵਿੱਚ ਵਿਦੇਸ਼ਾਂ ਤੋਂ ਸੰਚਾਲਿਤ ਅੱਠ ਯੂਟਿਊਬ ਚੈਨਲਾਂ ਨੂੰ ਬਲੌਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਸਮੱਗਰੀ ਵਾਲੇ ਚੈਨਲ ਸਰਹੱਦੀ ਸੂਬੇ ਵਿੱਚ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।