ਗੁਰੂ ਨਗਰੀ ਪਹੁੰਚੇ ਜੀ-20 ਦੇਸ਼ਾਂ ਦੇ ਨੁਮਾਇੰਦੇ – ਅੰਮ੍ਰਿਤਸਰ ‘ਚ ਸਮਾਗਮ ਸ਼ੁਰੂ – ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀ ਹੋਏ ਸ਼ਾਮਲ – ਪੰਜਾਬੀ ਸਭਿਆਚਾਰ ਦਾ ਪ੍ਰਗਟਾਵਾ – ਸਖ਼ਤ ਸੁਰਖਿਆ ਪ੍ਰਬੰਧ – ਤੁਸੀਂ ਵੀ ਵੇਖੋ ਤਸਵੀਰਾਂ
ਨਿਊਜ਼ ਪੰਜਾਬ
ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦੇ ਪ੍ਰੋਗਰਾਮ ਬੁੱਧਵਾਰ ਤੋਂ ਸ਼ੁਰੂ ਹੋਣਗੇ। ਇਸ ਦੇ ਲਈ ਮੰਗਲਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀ ਸ਼ਹਿਰ ਪਹੁੰਚੇ। ਉਨ੍ਹਾਂ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਕਾਨਫਰੰਸ ਦੇ ਪਹਿਲੇ ਪੜਾਅ ਵਿੱਚ 15 ਤੋਂ 17 ਮਾਰਚ ਅਤੇ ਦੂਜੇ ਪੜਾਅ ਵਿੱਚ 19 ਤੋਂ 20 ਮਾਰਚ ਤੱਕ ਮੀਟਿੰਗਾਂ ਕੀਤੀਆਂ ਜਾਣਗੀਆਂ। ਸੁਰੱਖਿਆ ਲਈ ਕਰੀਬ 10,000 ਜਵਾਨ ਤਾਇਨਾਤ ਕੀਤੇ ਗਏ ਹਨ। ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਨਿਊਜ਼ ਪੰਜਾਬ
ਅੰਮ੍ਰਿਤਸਰ: ਅੰਮ੍ਰਿਤਸਰ ’ਚ 15 ਮਾਰਚ ਤੋਂ ਸ਼ੁਰੂ ਹੋ ਰਹੇ ਜੀ-20 ਸੰਮੇਲਨ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ ਤੋਂ ਡੈਲੀਗੇਟਸ ਆਉਣਾ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਹੈਡੀਸ਼ਨ ਬਲੁ ਹੋਟਲ ’ਚ ਵਿਦੇਸ਼ੀ ਮਹਿਮਾਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਵਿਦਿਆਰਥਣਾਂ ਵੱਲੋਂ ਗਿੱਧਾ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪਿਆਰ ਅਤੇ ਸਤਿਕਾਰ ਪਾ ਕੇ ਵਿਦੇਸ਼ੀ ਮਹਿਮਾਨ ਖੁਸ਼ ਨਜ਼ਰ ਆ ਰਹੇ ਹਨ।
ਪੁਲਿਸ ਪ੍ਰਸ਼ਾਸਨ ਵੱਲੋਂ ਜੀ 20 ਸੰਮੇਲਨ ਨੂੰ ਲੈ ਕੇ ਥਾਂ ਥਾਂ ’ਤੇ ਨਾਕੇ ਲਗਾਏ ਗਏ ਹਨ। ਇਸ ਸਬੰਧੀ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਗੁਰੂ ਨਗਰੀ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਸਰਵੇਲੈਂਸ ਵੈਨਾਂ ਮੰਗਵਾਈਆਂ ਗਈਆਂ ਹਨ। ਸ਼ਹਿਰ ’ਚ 115 ਨਾਕੇ ਗਏ ਹਨ। ਪੁਲਿਸ ਨਾਲ ਨਾਲ ਨਾਲ ਸੀਆਰਪੀਐਫ ਅਤੇ ਆਰਏਐਫ ਦੀਆਂ 15 ਕੰਪਨੀਆਂ ਨੂੰ ਸੁਰੱਖਿਆ ਦੀ ਜਿੰਮੇਵਾਰੀ ਸੌਂਪੀ ਗਈ ਹੈ
ਉਨ੍ਹਾਂ ਕਿਹਾ ਕਿ 15 ਮਾਰਚ ਤੋਂ ਖਾਲਸਾ ਕਾਲਜ ’ਚ ਜੀ 20 ਸੰਮੇਲਨ ਦੀ ਸ਼ੁਰੂਆਤ ਹੋਵੇਗੀ। ਖਾਲਸਾ ਕਾਲਜ ’ਚ ਐਜੂਕੇਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ਹੋਵੇਗੀ। ਏਅਰਪੋਰਟ ਨੇੜਲੇ ਹੋਟਲ ਰੈਡੀਸ਼ਨ ’ਚ ਵੱਖ ਵੱਖ ਦੇਸ਼ਾਂ ਦੇ ਵਫ਼ਦ ਰੁਕਣਗੇ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਡੈਲੀਗੇਟਸ ਪਿੰਡਾਂ ’ਚ ਜਾਣਗੇ ਅਤੇ 17 ਮਾਰਚ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਸਬੰਧੀ ਉਨ੍ਹਾਂ ਨੂੰ ਵਿਸ਼ੇਸ਼ ਟ੍ਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡੈਲੀਗੇਟਸ ਦੇ ਰੂਟ ’ਤੇ ਆਉਣ ਜਾਣ ਮੌਕੇ 15-15 ਮਿੰਟ ਲਈ ਟ੍ਰੈਫਿਕ ਬੰਦ ਰਹੇਗਾ। ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ 500 ਜਵਾਨ ਵਾਧੂ ਤੈਨਾਤ ਕੀਤੇ ਜਾਣਗੇ। ਸੰਮੇਲਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਾਜਿਸ਼ ਨੂੰ ਸਫਲ ਹੋਣ ਨਹੀਂ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
ਬੁੱਧਵਾਰ ਤੋਂ ਅੰਮ੍ਰਿਤਸਰ ‘ਚ ਸ਼ੁਰੂ ਹੋ ਰਹੀ ਜੀ-20 ਕਾਨਫਰੰਸ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਕਮਿਸ਼ਨਰੇਟ ਤੋਂ ਇਲਾਵਾ, ਦੇਹਾਤ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਇਲਾਵਾ ਸਟੇਸ਼ਨ ਇੰਚਾਰਜ ਅਜਿਹੇ ਲੋਕਾਂ ‘ਤੇ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮਹਿਮਾਨਾਂ ਦੇ ਆਉਣ ਵਾਲੇ ਸਥਾਨਾਂ ਲਈ ਰੂਟ ਪਲਾਨ ਵੀ ਜਾਰੀ ਕੀਤਾ ਗਿਆ ਹੈ।
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਹਿਤ ਵਿਦੇਸ਼ ਆਧਾਰਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਿਤ ਸਥਾਨਾਂ ‘ਤੇ ਛਾਪੇ ਮਾਰੇ ਗਏ। ਏ. ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿਚ ਪੁਲਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਦੀਆਂ ਲਗਭਗ 100 ਪਾਰਟੀਆਂ ਨੂੰ, ਜਿਨ੍ਹਾਂ ਵਿਚ 1000 ਤੋਂ ਜ਼ਿਆਦਾ ਪੁਲਸ ਮੁਲਾਜ਼ਮ ਸ਼ਾਮਲ ਹਨ, ਵਿਦੇਸ਼ਾਂ ਵਿਚ ਰਹਿਣ ਵਾਲੇ ਗੈਂਗਸਟਰਾਂ ਦੇ ਸ਼ੱਕੀ ਸਥਾਨਾਂ ਅਤੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੇ ਘਰਾਂ ਅਤੇ ਹੋਰ ਕੰਪਲੈਕਸਾਂ ਦੀ ਤਲਾਸ਼ੀ ਲਈ ਹੈ ਅਤੇ ਮੋਬਾਇਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਸਮੱਗਰੀ ਤੋਂ ਡਾਟਾ ਵੀ ਇਕੱਠਾ ਕੀਤਾ ਹੈ,
ਭਾਜਪਾ ਨੇ ਤਿੰਨ ਮੈਂਬਰੀ ਤਾਲਮੇਲ ਕਮੇਟੀ ਬਣਾਈ ਹੈ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਜੀ-20 ਸੰਮੇਲਨ ਲਈ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿੱਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ: ਰਾਜਕੁਮਾਰ ਵੇਰਕਾ, ਡਾ: ਜਗਮੋਹਨ ਸਿੰਘ ਰਾਜੂ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਸ਼ਾਮਲ ਕੀਤਾ ਗਿਆ ਹੈ। ਡਾ: ਜਗਮੋਹਨ ਸਿੰਘ ਰਾਜੂ ਨੂੰ ਉਨ੍ਹਾਂ ਦੇ ਪਿਛਲੇ ਕਾਰਜਾਂ ਦੇ ਮੱਦੇਨਜ਼ਰ ਇਸ ਕਮੇਟੀ ਵਿੱਚ ਮਾਹਿਰ ਵਜੋਂ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਅੰਮ੍ਰਿਤਸਰ ਸ਼ਹਿਰ ਵੱਲੋਂ ਮਿਤੀ 15-03-2023 ਤੋਂ 20-03-2023 ਤੱਕ G-20 ਸੰਮੇਲਨ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਜਿਸ ਦੇ ਸਬੰਧ ਵਿੱਚ ਅੰਮ੍ਰਿਤਸਰ ਸ਼ਹਿਰ ਵਿੱਚ ਵੱਖ-ਵੱਖ ਦੇਸ਼ਾ ਦੇ ਪ੍ਰਤੀਨਿੱਧੀ ਸ਼ਾਮਲ ਹੋਣਗੇ ਅਤੇ ਇਹ ਸਾਰੇ ਡੈਲੀਗੇਟਸ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾ ਤੇ ਜਾਣਗੇ। pic.twitter.com/UvR0poS0sr
— Commissioner of Police Amritsar (@cpamritsar) March 14, 2023
ਤਸਵੀਰਾਂ / ਵੇਰਵਾ – ਸ਼ੋਸਲ ਮੀਡੀਆ / ਟਵੀਟਰ / ਨਿਊਜ਼ ਪੰਜਾਬ