ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਅਤੇ ਪੁਲਿਸ ਵਿਚ ਹਿੰਸਕ ਝੜਪਾਂ – ਗੋਲੀਆਂ ਚਲਾਉਂਦੀ ਪਾਕਿ ਪੁਲਿਸ ਦੀ ਵੀਡੀਓ ਸ਼ੇਅਰ ਕੀਤੀ ਇਮਰਾਨ ਖਾਨ ਨੇ – ਵੇਖੋ ਵੀਡੀਓ
ਮੀਡੀਆ ਰਿਪੋਰਟਾਂ ਅਨੁਸਾਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਲਈ ਪਾਕਿਸਤਾਨੀ ਪੁਲਸ ਇਮਰਾਨ ਖਾਨ ਦੇ ਸਮਰਥਕਾਂ ਵਿਚ ਹਿੰਸਕ ਝੜਪਾਂ ਹੋਣ ਦੀ ਖਬਰ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਟਵੀਟਰ ਅਕਾਊਂਟ ਤੇ ਕਿਹਾ ਕਿ ਕਲ ਸ਼ਾਮ ਤੋਂ ਮੇਰੇ ਘਰ ਤੇ ਹਮਲਾ ਕੀਤਾ ਜਾ ਰਿਹਾ ਹੈ।
ਮੰਗਲਵਾਰ ਸ਼ਾਮ ਨੂੰ ਜਦੋਂ ਪਾਕਿਸਤਾਨ ਪੁਲਿਸ ਨੇ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਮਰਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਹਾਲਾਂਕਿ ਪੁਲਸ ਇਮਰਾਨ ਖਾਨ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਬੁੱਧਵਾਰ ਸਵੇਰੇ ਛੇ ਵਜੇ ਤੋਂ ਇਮਰਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਫਿਰ ਤੋਂ ਝੜਪਾਂ ਸ਼ੁਰੂ ਹੋ ਗਈਆਂ। ਪੁਲਿਸ ਇਮਰਾਨ ਸਮਰਥਕਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਦੇ ਨਾਲ ਹੀ ਇਮਰਾਨ ਦੇ ਸਮਰਥਕਾਂ ਵੱਲੋਂ ਪੁਲਿਸ ‘ਤੇ ਪਥਰਾਅ ਕੀਤਾ ਜਾ ਰਿਹਾ ਹੈ।
ਝੜਪ ‘ਚ ਕਈ ਜ਼ਖਮੀ ਹੋ ਗਏ
ਮੀਡੀਆ ਰਿਪੋਰਟਾਂ ਮੁਤਾਬਕ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮਾਂ ਨੇ ਲਾਹੌਰ ‘ਚ ਇਮਰਾਨ ਖਾਨ ਦੇ ਘਰ ਨੂੰ ਘੇਰ ਲਿਆ ਹੈ। ਦੱਸ ਦੇਈਏ ਕਿ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਕਈ ਕੋਸ਼ਿਸ਼ਾਂ ਦੇ ਬਾਵਜੂਦ ਇਸਲਾਮਾਬਾਦ ਪੁਲਸ ਇਮਰਾਨ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਹੀ ਕਾਰਨ ਹੈ ਕਿ ਹੁਣ ਪਾਕਿਸਤਾਨ ਪੁਲਿਸ ਬਲ ਦੀ ਵਰਤੋਂ ਕਰ ਰਹੀ ਹੈ। ਪੁਲਿਸ ਅਤੇ ਇਮਰਾਨ ਸਮਰਥਕਾਂ ਵਿਚਾਲੇ ਚੱਲ ਰਹੀ ਝੜਪ ‘ਚ ਦੋਵਾਂ ਪਾਸਿਆਂ ਦੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
Rangers firing straight into unarmed citizens at Zaman Park as if they are attacking an enemy force on the battlefield. pic.twitter.com/dK8mlLHA4Y
— Imran Khan (@ImranKhanPTI) March 15, 2023
Tweet
ਤਸਵੀਰਾਂ – ਸ਼ੋਸ਼ਲ ਮੀਡੀਆ / ਟਵੀਟਰ