ਕੋਟਕਪੂਰਾ ਗੋਲੀ ਕਾਂਡ – ਵੱਡੇ ਬਾਦਲ ਨੂੰ ਮਿਲੀ ਅਗਾਊ ਜਮਾਨਤ, ਸੁਖਬੀਰ ਬਾਦਲ ਦੀ ਅਰਜ਼ੀ ਰੱਦ

ਨਿਊਜ਼ ਪੰਜਾਬ

ਫਰੀਦਕੋਟ:

ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਜ਼ਿਲ੍ਹਾ ਅਦਾਲਤ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸੁਖਬੀਰ ਬਾਦਲ ਦੀ ਪਟੀਸ਼ਨ ਖਾਰਜ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ।