ਵਿਗੜਿਆ ਮੌਸਮ – ਪੰਜਾਬ ਵਿੱਚ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ – 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ – ਪੜ੍ਹੋ ਮੌਸਮ ਵਿਭਾਗ ਵਲੋਂ ਜਾਰੀ ਵਿਸਥਾਰ
ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਰਾਜ ਦੇ ਕੁਝ ਸਥਾਨਾਂ ‘ਤੇ ਮੀਂਹ ਪਵੇਗਾ, ਜਦਕਿ 19 ਅਤੇ 20 ਮਾਰਚ ਨੂੰ ਜ਼ਿਆਦਾਤਰ ਹਿੱਸਿਆਂ ‘ਚ ਮੌਸਮ ਵਿਗੜ ਜਾਵੇਗਾ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸੂਬੇ ਦੇ ਕੁਝ ਸਥਾਨਾਂ ‘ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਨੇਰੀ ਅਤੇ ਹਵਾਵਾਂ ਚੱਲਣ ਦੇ ਨਾਲ ਮੀਂਹ ਪਵੇਗਾ, ਜਦਕਿ 19 ਅਤੇ 20 ਮਾਰਚ ਨੂੰ ਜ਼ਿਆਦਾਤਰ ਥਾਵਾਂ ‘ਤੇ ਮੌਸਮ ਵਿਗੜ ਜਾਵੇਗਾ। ਮੌਸਮ ਵਿਭਾਗ ਨੇ 17 ਤੋਂ 21 ਮਾਰਚ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਆਉਣ ਦੀ ਵੀ ਸੰਭਾਵਨਾ ਹੈ। ਮੌਸਮ ਵਿੱਚ ਇਸ ਤਬਦੀਲੀ ਦਾ ਕਾਰਨ ਪੱਛਮੀ ਗੜਬੜੀ ਦੱਸਿਆ ਗਿਆ ਹੈ।