ਮੌਸਮ ਦਾ ਮਜ਼ਾਜ ਬਦਲਿਆ – ਪੰਜਾਬ ਸਮੇਤ ਦੇਸ਼ ਦੇ ਸਤ ਸੂਬੇ ਮੀਂਹ ਦੀ ਮਾਰ ਹੇਠ – ਫਸਲਾਂ ਦਾ ਹੋਇਆ ਨੁਕਸਾਨ – ਪੜ੍ਹੋ ਕਿੰਨੇ ਦਿਨ ਰਹੇਗੀ ਬਾਰਸ਼ ਅਤੇ ਤੇਜ਼ ਹਵਾ

ਸ਼ੁੱਕਰਵਾਰ ਰਾਤ ਨੂੰ ਪੰਜਾਬ ,ਉੱਤਰ ਪ੍ਰਦੇਸ਼, ਦਿੱਲੀ-ਐਨਸੀਆਰ, ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰਾਖੰਡ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪਿਆ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਹੋਰ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਖਾਸ ਤੌਰ ‘ਤੇ 20 ਅਤੇ 21 ਮਾਰਚ ਨੂੰ ਭਾਰੀ ਮੀਂਹ ਪੈਣ ਦੀ ਚਰਚਾ ਹੈ। ਯੂਪੀ ਦੇ ਝਾਂਸੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੇ ਨਾਲ ਹਨੇਰੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਯੂਪੀ ਦੇ ਬਾਰਾਬੰਕੀ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕੁਸ਼ੀਨਗਰ ‘ਚ ਬਿਜਲੀ ਡਿੱਗਣ ਕਾਰਨ ਤਿੰਨ ਲੋਕ ਝੁਲਸ ਗਏ। ਯੂਪੀ ਸਮੇਤ ਕਈ ਰਾਜਾਂ ਵਿੱਚ ਮੀਂਹ ਦੇ ਨਾਲ ਤੇਜ਼ ਹਵਾ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਜਿੱਥੇ ਕਣਕ ਦੀ ਫ਼ਸਲ ਡਿੱਗ ਪਈ ਹੈ, ਉੱਥੇ ਸਰ੍ਹੋਂ ਦੀ ਫਸਲ ਨੂੰ ਵੀ ਨੁਕਸਾਨ ਹੋਇਆ ਹੈ । ਦੂਜੇ ਪਾਸੇ ਆਲੂਆਂ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਆਲੂਆਂ ਦੀ ਪੁਟਾਈ ਜ਼ਰੂਰ ਪ੍ਰਭਾਵਿਤ ਹੋਈ।
India Meteorological Department
@Indiametdept

Image

Image

India Meteorological Department
@Indiametdept