ਵੱਡੀ ਖਬਰ – ਅੰਮ੍ਰਿਤਪਾਲ ਸਿੰਘ ਅਤੇ 6 ਸਾਥੀਆਂ ਨੂੰ ਲਿਆ ਹਿਰਾਸਤ ਵਿੱਚ – ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ
ਜਲੰਧਰ :
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ? ਅਤੇ ਉਸ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ 2 ਗੱਡੀਆਂ ਵੀ ਕਬਜ਼ੇ ਵਿੱਚ ਲਈਆਂ ਹਨ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਸੂਤਰਾਂ ਅਨੁਸਾਰ ਪੁਲਿਸ ਨੇ ਇਹ ਗ੍ਰਿਫ਼ਤਾਰੀ ਥਾਣਾ ਮਹਿਤਪੁਰ ਦੇ ਧਰਮਕੋਟ ਨੇੜੇ ਕੀਤੀ।
ਹਾਲਾਤ ਕਾਬੂ ਵਿਚ ਰੱਖਣ ਲਈ ਪੰਜਾਬ ਦੇ ਕੁਝ ਜਿਲਿਆਂ ਚ ਕਲ ਦੁਪਹਿਰ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਸਾਰੇ ਮਾਮਲੇ ਬਾਰੇ ਹਾਲੇ ਸਰਕਾਰੀ ਤੋਰ ਤੇ ਕੋਈ ਐਲਾਨ ਨਹੀਂ ਕੀਤਾ ਗਿਆ , ਪੁਲਿਸ ਵਲੋਂ ਹਾਲੇ ਪੁਸ਼ਟੀ ਨਹੀਂ ਕੀਤੀ ਗਈ