ਪੁਲਿਸ ਨੇ ਕਿਹਾ ਅਮ੍ਰਿਤਪਾਲ ਸਿੰਘ ਦੇ 7 ਕਰੀਬੀ ਸਾਥੀਆਂ ਨੂੰ ਮਹਿਤਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ – ਪੰਜਾਬ ਦੇ ਕਈ ਸ਼ਹਿਰਾਂ ਵਿਚ ਪੁਲਿਸ ਵਲੋਂ ਫਲੈਗ ਮਾਰਚ – ਅਫਵਾਹਾਂ ਤੋਂ ਬਚਣ ਦੀ ਅਪੀਲ

 

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਐਸਐਸਪੀ ਸਤਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ 7 ਕਰੀਬੀ ਸਾਥੀਆਂ ਨੂੰ ਮਹਿਤਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ 6 ਰਾਈਫਲਾਂ ਤੇ 192 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।ਨਾਲ ਹੀ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਅਮ੍ਰਿਤਪਾਲ ਦੇ ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

 

 

ਤਸਵੀਰਾਂ / ਟਵੀਟਰ / ਗੁਰਦਸਪੂਰ ਫਲੈਗ ਮਾਰਚ