ਕੇਂਦਰੀ ਆਦੇਸ਼ – ਦਿੱਲੀ ਸਰਕਾਰ ਦਾ ਬਜਟ ਅੱਜ ਪੇਸ਼ ਨਹੀਂ ਕਰ ਸਕਾਂਗੇ: ਕੇਜਰੀਵਾਲ

ਸੋਮਵਾਰ ਨੂੰ ਇੱਕ ਮੀਡੀਆ ਸਮਾਗਮ ਵਿੱਚ, ਕੇਜਰੀਵਾਲ ਨੇ ਕੇਂਦਰ ‘ਤੇ “ਸਿੱਧੀ ਗੁੰਡਾਗਰਦੀ” ਦਾ ਦੋਸ਼ ਲਗਾਇਆ, ਕਿਹਾ ਕਿ ਇਹ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਦੇ ਬਜਟ ਨੂੰ ਰੋਕਿਆ ਗਿਆ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ‘ਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਵਿਚਾਲੇ ਟਕਰਾਅ ਦਾ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ। ਦਿੱਲੀ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਜਰੀਵਾਲ ਸਰਕਾਰ ਦੇ ਬਜਟ ‘ਤੇ ਰੋਕ ਲਗਾ ਦਿੱਤੀ ਹੈ ਅਤੇ ਇਹ ਮੰਗਲਵਾਰ ਨੂੰ ਵਿਧਾਨ ਸਭਾ ‘ਚ ਪੇਸ਼ ਨਹੀਂ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਦਿੱਲੀ ਸਰਕਾਰ ਤੋਂ ਆਪਣੇ ਬਜਟ ਪ੍ਰਸਤਾਵਾਂ ‘ਤੇ ਸਪੱਸ਼ਟੀਕਰਨ ਮੰਗਿਆ ਹੈ। ਜਿਸ ਵਿੱਚ ਦਿੱਲੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮੁਕਾਬਲੇ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਲਈ ਮੁਕਾਬਲਤਨ ਵੱਧ ਫੰਡ ਅਲਾਟ ਕੀਤੇ ਹਨ।