70 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ – ਦੋ ਵਿਅਕਤੀ ਗ੍ਰਿਫਤਾਰ

ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਰੋੜਾਂ ਦੀ ਹੈਰੋਇਨ ਜ਼ਬਤ ਕੀਤੀ ਹੈ। ਇਸ ਦੌਰਾਨ ਦੋ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ 70 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਕ ਅਧਿਕਾਰੀ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ।ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਡੀਆਰਆਈ ਅਧਿਕਾਰੀਆਂ ਨੇ ਜਾਲ ਵਿਛਾਇਆ। ਇਸ ਤੋਂ ਬਾਅਦ ਐਤਵਾਰ ਸਵੇਰੇ ਅਦੀਸ ਅਬਾਬਾ (ਇਥੋਪੀਆ) ਤੋਂ ਜਾ ਰਹੇ ਯਾਤਰੀ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ‘ਤੇ ਸਾਮਾਨ ‘ਚ ਛੁਪਾ ਕੇ ਰੱਖੀ ਗਈ 9.97 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ 70 ਕਰੋੜ ਰੁਪਏ ਦੀ ਨਸ਼ੀਲੇ ਪਦਾਰਥ ਨੂੰ ਸ਼ਹਿਰ ਦੇ ਇੱਕ ਹੋਟਲ ਵਿੱਚ ਇੱਕ ਵਿਅਕਤੀ ਨੂੰ ਸੌਂਪਿਆ ਜਾਣਾ ਸੀ। ਨਿਗਰਾਨੀ ਵਧਾਉਣ ਤੋਂ ਬਾਅਦ, ਅਧਿਕਾਰੀਆਂ ਨੇ ਇੱਕ ਨਾਈਜੀਰੀਅਨ ਨਾਗਰਿਕ ਨੂੰ ਫੜਿਆ ਜੋ ਨਸ਼ੇ ਖਰੀਦਣ ਲਈ ਹੋਟਲ ਵਿੱਚ ਆਇਆ ਸੀ।

ਸੰਕੇਤਕ ਤਸਵੀਰ