ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਗਈ 

ਸੂਰਤ – ਅੱਜ ਸਥਾਨਕ ਅਦਾਲਤ ਨੇ ਪ੍ਰਧਾਨ ਮੰਤਰੀ ਤੇ ਕੀਤੀ ਟਿਪਣੀ ਵਿਰੁੱਧ ਕੇਸ ਵਿਚ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ।

ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੱਲੋਂ 2019 ਵਿੱਚ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਅੱਜ ਸੂਰਤ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਮਾਮਲੇ ‘ਚ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਮਿਲ ਗਈ ਸੀ।

ਰਾਹੁਲ ਗਾਂਧੀ ਦੇ ਵਕੀਲ ਨੇ ਕਿਹਾ ਕਿ ਅਸੀਂ ਫੈਸਲੇ ਨੂੰ ਚੁਣੌਤੀ ਦੇਵਾਂਗੇ। ਉਸ ਨੇ ਦੱਸਿਆ ਕਿ ਉਸ ਕੋਲ ਅਜੇ 30 ਦਿਨ ਹਨ। ਉਹ ਜ਼ਿਲ੍ਹਾ ਅਦਾਲਤ ਵਿੱਚ ਚੁਣੌਤੀ ਦੇਣਗੇ, ਜੇਕਰ ਫੈਸਲਾ ਸਾਡੇ ਹੱਕ ਵਿੱਚ ਨਾ ਆਇਆ ਤਾਂ ਉਹ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਜਾਣਗੇ।